India Punjab

SGPC ਨੇ ਦਿੱਤੇ ਉੱਤਰ ਪ੍ਰਦੇਸ਼ ਵਿਚ ਸਿੱਖ ਬਜੁਰਗ ਨਾਲ ਕੁੱਟਮਾਰ ਮਾਮਲੇ ਵਿੱਚ ਸਖਤ ਕਾਰਵਾਈ ਦੇ ਨਿਰਦੇਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ, ਜਿਸ ਵਿਚ ਲਖੀਮਪੁਰ ਖੀਰੀ (ਯੂ.ਪੀ) ਦੇ ਇਲਾਕੇ ਵਿਖੇ ਇੱਕ ਸਿੱਖ ਬਜ਼ੂਰਗ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ।ਇਸ ਤੋਂ ਪਹਿਲਾਂ ਵੀ ਰਾਜਸਥਾਨ ਦੇ ਜ਼ਿਲਾ ਭਰਤਪੁਰ ਦੇ ਕਸਬਾ ਸੀਕਰੀ ਵਿਖੇ ਇਕ ਸਿੱਖ ਨੌਜਵਾਨ ਨਾਲ ਕੁਝ ਸ਼ਰਾਰਤੀ ਅਨਸਰਾਂ ਨੇ ਕੁੱਟਮਾਰ ਕੀਤੀ। ਦੇਸ਼ ਵਿਚ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ, ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ।

ਸਿੰਘ ਸਾਹਿਬ ਨੇ ਇਨ੍ਹਾਂ ਘਟਨਾਵਾਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਇਨ੍ਹਾਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੇ ਦੋਸ਼ੀਆਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।