‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦੇ 21 ਮਾਮਲੇ ਸਾਹਮਣੇ ਆਏ ਹਨ। ਸਰਕਾਰ ਵੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੌਰਾਨ, ਸੋਮਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਦਿੱਲੀ ਹਵਾਈ ਅੱਡੇ ‘ਤੇ ਹਫੜਾ-ਦਫੜੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਹੈ।
ਮੀਟਿੰਗ ਵਿੱਚ ਦਿੱਲੀ ਏਅਰਪੋਰਟ ਦੇ ਅਧਿਕਾਰੀ, ਏਅਰਪੋਰਟ ਅਥਾਰਟੀ ਆਫ ਇੰਡੀਆ, ਇਮੀਗ੍ਰੇਸ਼ਨ ਵਿਭਾਗ ਅਤੇ ਕੋਵਿਡ-19 ਟੈਸਟਿੰਗ ਲੈਬ ਕੰਪਨੀ ਦੇ ਮੈਂਬਰ ਸ਼ਾਮਿਲ ਹੋਏ ਸੀ। ਐਤਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੰਬੀਆਂ ਕਤਾਰਾਂ ਦੇਖੀਆਂ ਗਈਆਂ। ਸੀ ਬਿਨਾਂ ਕਿਸੇ ਸਮਾਜਿਕ ਦੂਰੀ ਦੇ, ਲੋਕ ਆਰਟੀ-ਪੀਸੀਆਰ ਟੈਸਟ ਕਰਵਾਉਣ ਲਈ ਆਪਣੀ ਵਾਰੀ ਦੀ ਉਡੀਕ ਕਰਦੇ ਦੇਖੇ ਗਏ ਸਨ। ਕੇਂਦਰ ਸਰਕਾਰ ਦੁਆਰਾ ਪਿਛਲੇ ਹਫ਼ਤੇ ਜਾਰੀ ਕੀਤੇ ਗਏ ਨਵੇਂ ਯਾਤਰਾ ਦਿਸ਼ਾ-ਨਿਰਦੇਸ਼ਾਂ ਵਿੱਚ, ਕਿਹਾ ਗਿਆ ਸੀ ਕਿ ‘ਜੋਖਮ’ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀਪੀਸੀਆਰ ਟੈਸਟ ਕਰਵਾਉਣਾ ਲਾਜ਼ਮੀ ਹੈ। ਜਦਕਿ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਦੋ ਫੀਸਦੀ ਯਾਤਰੀਆਂ ਦੀ ਬੇਤਰਤੀਬ ਆਧਾਰ ‘ਤੇ ਜਾਂਚ ਕੀਤੀ ਜਾਵੇਗੀ।
ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਕੁਨੈਕਟਿੰਗ ਫਲਾਈਟ ਲੈਣ ਜਾਂ ਹਵਾਈ ਅੱਡੇ ਤੋਂ ਬਾਹਰ ਜਾਣ ਤੋਂ ਪਹਿਲਾਂ, ਯਾਤਰੀਆਂ ਨੂੰ ਨਤੀਜੇ ਦੀ ਉਡੀਕ ਕਰਨੀ ਪਵੇਗੀ। ਇਹ ਨਿਯਮ ਯਾਤਰੀਆਂ ਨੂੰ ਬਹੁਤ ਜ਼ਿਆਦਾ ਸੰਕਰਮਿਤ ਵੇਰੀਐਂਟ ਤੋਂ ਬਚਾਉਣ ਲਈ ਲਾਗੂ ਕੀਤੇ ਗਏ ਸਨ। ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਏਅਰਪੋਰਟ ਦੇ ਅੰਦਰ ਦੀਆਂ ਤਸਵੀਰਾਂ ਤੋਂ ਸਾਫ਼ ਹੈ ਕਿ ਲੋਕ ਚਾਹੁਣ ਦੇ ਬਾਵਜੂਦ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਹੀਂ ਕਰ ਰਹੇ ਹਨ।