The Khalas Tv Blog India ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਕਰੇਗੀ 12 ਹਜ਼ਾਰ ਕਿਲੋਮੀਟਰ ਦੀ ਯਾਤਰਾ
India

ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਕਰੇਗੀ 12 ਹਜ਼ਾਰ ਕਿਲੋਮੀਟਰ ਦੀ ਯਾਤਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ 12 ਹਜ਼ਾਰ ਕਿਲੋਮੀਟਰ ਲੰਬੀ ਯਾਤਰਾ ਪਿੰਡਾਂ ਅਤੇ ਸ਼ਹਿਰਾਂ ਤੋਂ ਕੱਢਣ ਦਾ ਫੈਸਲਾ ਕੀਤਾ ਹੈ।ਜਾਣਕਾਰੀ ਅਨੁਸਾਰ ਇਸ ਯਾਤਰਾ ਦਾ ਮਕਸਦ ਲੋਕਾਂ ਨਾਲ ਸੰਪਰਕ ਵਧਾਉਣਾ ਹੈ। ਪਾਰਟੀ ਨੇ ਇਕ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਮੈਂਬਰਾਂ ਨਾਲ ਪ੍ਰਿਯੰਕਾ ਗਾਂਧੀ ਵਾਡਰਾ ਦੀ ਮੀਟਿੰਗ ਵਿੱਚ “ਕਾਂਗਰਸ ਪ੍ਰਤੀਗਿੱਆ ਯਾਤਰਾ: ਹਮ ਵਚਨ ਨਿਭਾਗਾਏਂਗੇ” ਨਾਂ ਦੀ ਯਾਤਰਾ ਦਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਯਾਤਰਾ ਵਿੱਚ 12 ਹਜ਼ਾਰ ਕਿਲੋਮੀਟਰ ਦੀ ਦੂਰੀ ਤੈਅ ਕੀਤੀ ਜਾਵੇਗੀ ਤੇ ਯਾਤਰਾ ਪਿੰਡਾਂ ਤੇ ਕਸਬਿਆਂ ਵਿਚੋਂ ਲੰਘੇਗੀ।

Exit mobile version