ਬਿਉਰੋ ਰਿਪੋਰਟ : ਦਿੱਲੀ ਵੱਲ ਕੂਝ ਕਰ ਰਹੀ ਕਿਸਾਨਾਂ ‘ਤੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ‘ਤੇ ਧਾਰਮਿਕ ਆਗੂਆਂ ਨੇ ਹਰਿਆਣਾ ਸਰਕਾਰ ਦੀ ਸਖਤ ਨਿਖੇਦੀ ਕੀਤੀ ਹੈ । ਇਸ ਦੇ ਨਾਲ SKM ਵੀ ਹੁਣ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਹੱਕ ਵਿੱਚ ਆ ਗਿਆ ਹੈ । SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇ । ਪ੍ਰਧਾਨ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਸੁੱਟਣ ਤੇ ਪੁਲਿਸ ਧੱਕੇਸ਼ਾਹੀ ਦੀ ਸਖ਼ਤ ਨਿੰਦਾ । ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ। ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ।
ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਸੁੱਟਣ ਤੇ ਪੁਲਿਸ ਧੱਕੇਸ਼ਾਹੀ ਦੀ ਸਖ਼ਤ ਨਿੰਦਾ।ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ… pic.twitter.com/tIKfqPxC4V
— Harjinder Singh Dhami (@SGPCPresident) February 13, 2024
ਰਾਗੀ ਸਿੰਘ ਵੀ ਕਿਸਾਨਾਂ ਦੇ ਹੱਕ ਵਿੱਚ ਆਏ
ਉਧਰ ਰਾਗੀ ਸਿੰਘ ਵੀ ਕਿਸਾਨਾਂ ਦੇ ਹੱਕ ਵਿੱਚ ਆ ਗਏ ਹਨ । ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਸਾਰੇ ਰਾਗੀ ਸਿੰਘਾਂ,ਪਾਰਟੀਆਂ ਦੇ ਆਗੂਆਂ ਨੂੰ ਕਿਸਾਨਾਂ ਨਾਲ ਖੜੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਸ਼ਾਂਤੀ ਨਾਲ ਕਿਸਾਨ ਆਪਣੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਸੀ ਪਰ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ । ਭਾਈ ਗੁਰਦੇਵ ਸਿੰਘ ਨੇ ਕਿਹਾ ਪਹਿਲਾਂ ਹਰ ਇੱਕ ਵਰਗ ਨੇ ਕਿਸਾਨਾਂ ਦੀ ਲੜਾਈ ਲੜੀ ਸੀ ਇਸ ਵਾਰ ਵੀ ਸਾਨੂੰ ਇਕੱਠੇ ਹੋਕੇ ਅੱਗੇ ਆਉਣਾ ਚਾਹੀਦਾ ਹੈ ।
SKM ਨੇ ਵੀ ਕਿਸਾਨਾਂ ਦੇ ਹੱਕ ਬਿਆਨ ਜਾਰੀ ਕੀਤਾ
ਸੰਯੁਕਤ ਕਿਸਾਨ ਮੋਰਚਾ ਨੇ ਬੀਜੇਪੀ ਦੀਆਂ ਕੇਂਦਰ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਉੱਤੇ ਹੰਝੂ ਗੈਸ,ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਵਰਗੇ ਢੰਗ ਤਰੀਕਿਆਂ ਰਾਹੀ ਜਬਰ ਕਰਨ ਦੀ ਜੋਰਦਾਰ ਨਿਖੇਧੀ ਕੀਤੀ ਹੈ। SKM ਨੇ ਕਿਹਾ ਹਰਿਆਣਾ ਦੀ ਸਰਹੱਦਾਂ ‘ਤੇ ਲੋਹੇ ਦੀਆਂ ਕਿੱਲਾਂ, ਕੰਡਿਆਲੀਆਂ ਤਾਰਾਂ, ਸੜਕਾਂ ਪੱਟਣ ਅਤੇ ਕੰਕਰੀਟ ਦੀਆਂ ਦੀਵਾਰਾਂ ਬਣਾਉਣ ਅਤੇ ਇੰਟਰਨੈੱਟ ਪਾਬੰਦੀਆਂ ਲਗਾ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ । ਸੰਯੁਕਤ ਕਿਸਾਨ ਮੋਰਚਾ ਨੇ ਜੋਰ ਦੇ ਕੇ ਆਖਿਆ ਹੈ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ। ਉਧਰ ਭਾਰਤੀ ਕਿਸਾਨ ਯੂਨੀਅਨ ਟਿਕੈਟ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਅਸੀਂ 16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ । ਪਰ ਅਸੀਂ ਦਿੱਲੀ ਜਾ ਰਹੇ ਕਿਸਾਨ ਆਗੂਆਂ ਦੇ ਨਾਲ ਖੜੇ ਹਾਂ ਜੇਕਰ ਜ਼ਰੂਰਤ ਪਈ ਤਾਂ ਅਸੀਂ ਜ਼ਰੂਰ ਪਹੁੰਚਾਗੇ ।
ਕਿਸਾਨ ਸਭਾ ਦੇ ਆਗੂ ਰਾਮ ਨਰਾਇਣ ਕੁਰਰੀਆ, ਕਿਸਾਨ ਸੰਘਰਸ਼ ਸਮਿਤੀ ਦੇ ਆਗੂ ਐਡ. ਅਰਾਧਨਾ ਭਾਰਗਵ, ਬੀਕੇਯੂ (ਟਿਕੈਤ) ਦੇ ਆਗੂ ਅਨਿਲ ਯਾਦਵ, ਐਨਏਪੀਐਮ ਆਗੂ ਰਾਜਕੁਮਾਰ ਸਿਨਹਾ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਕਈ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਵੀ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਲੋਕਾਂ ਦੀਆਂ ਰੋਜ਼ੀ-ਰੋਟੀ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਉਭਰ ਰਹੇ ਸੰਘਰਸ਼ਾਂ ਦੇ ਚੱਲਦਿਆਂ ਲੋਕਾਂ ਦੇ ਵਿਰੋਧ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਸਫਲ ਹੋ ਜਾਣਗੀਆਂ। ਮੋਰਚੇ ਨੇ ਭਾਜਪਾ ਸਰਕਾਰਾਂ ਨੂੰ ਯਾਦ ਦਿਵਾਇਆ ਹੈ ਕਿ ਹੈ ਕਿ ਭਾਰਤ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਦਿੰਦਾ ਹੈ। ਜਿਸਨੂੰ ਭਾਜਪਾ ਆਪਣੇ ਫਾਸ਼ੀਵਾਦੀ ਤਾਨਾਸ਼ਾਹ ਤਰੀਕਿਆਂ ਨਾਲ ਕੁਚਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜਬਰ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ। ਕਿਸਾਨ ਅਤੇ ਮਜ਼ਦੂਰ ਹਰ ਵਰਗ ਦੇ ਲੋਕਾਂ ਦੇ ਸਹਿਯੋਗ ਨਾਲ 16 ਫਰਵਰੀ 2024 ਨੂੰ ਭਾਰਤ ਬੰਦ ਸਫਲ ਬਣਾਉਣਗੇ।