The Khalas Tv Blog India ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ
India Khetibadi Punjab

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਹੈ ਕਿ ਕਣਕ ਤੇ ਝੋਨੇ ਦੀ ਪੂਰੀ ਫ਼ਸਲ MSP ਖ਼ਰੀਦੀ ਜਾਵੇਗੀ। ਉਨ੍ਹਾਂ ਨੇਕਿਹਾ ਹੈ ਕਿ ਮਸਰ, ਉੜਦ ਅਤੇ ਤੁਰ ਦੀ ਦਾਲ ਦੀ ਵੀ MSP ‘ਤੇ ਖ਼ਰੀਦ ਹੋਵੇਗੀ ।
ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਲਗਾਤਾਰ ਐਮਐਸਪੀ ਵਿੱਚ ਵਾਧਾ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ‘ਤੇ 3 ਲੱਖ ਰੁਪਏ ਮਿਲਦੇ ਸਨ, ਹੁਣ ਇਹ ਸੀਮਾ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਨਾਲ ਖਾਸ ਤੌਰ ‘ਤੇ ਸਬਜ਼ੀਆਂ, ਫਲਾਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਹੁਣ ਉਹ ਖੇਤੀ ਵਿੱਚ ਹੋਰ ਪੈਸਾ ਲਗਾ ਸਕਦੇ ਹਨ, ਇਹ ਉਤਪਾਦਨ ਦੀ ਲਾਗਤ ਘਟਾਉਣ ਦੇ ਉਪਾਅ ਹਨ।

 

Exit mobile version