‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਵੱਲੋਂ ਲੋਕਾਂ ਨੂੰ ਸੋਮਵਾਰ ਸ਼ਾਮ ਛੇ ਵਜੇ ਘਰਾਂ ‘ਚ ਜੈਕਾਰੇ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਅੱਜ ਸ਼ਾਮ ਆਪੋ ਆਪਣੇ ਧਰਮ ਦੇ ਮੁਤਾਬਕ ਜੈਕਾਰੇ ਲਾਉਣ। ਬੇਸ਼ੱਕ ਸਪੀਕਰ ਰਾਹੀਂ ਜੈਕਾਰੇ ਲਾਏ ਜਾਣ ਜਾਂ ਕਿਸੇ ਵੀ ਤਰੀਕੇ ਪਰ ਇਸ ਦੌਰਾਨ ਸਮਾਜਿਕ ਦੂਰੀ ਦਾ ਖ਼ਾਸ ਖਿਆਲ ਰੱਖਿਆ ਜਾਵੇ।
ਧਰਮਸੋਤ ਨੇ ਅਪੀਲ ਕੀਤੀ ਕਿ ਕੋਰੋਨਾ ਨੂੰ ਹਰਾਉਣ ਲਈ ਅੱਜ ਸਾਰੇ ਇਕੱਠੇ ਹੋ ਕੇ ਅਰਦਾਸ ਬੇਨਤੀ ਕਰੀਏ ਤਾਂ ਜੋ ਇਸ ਮਹਾਂਮਾਰੀ ਤੋਂ ਨਿਜਾਤ ਮਿਲ ਸਕੇ। ਇਸ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਹਿਲਾਂ ਥਾਲੀਆਂ ਖੜਕਾਉਣ ਤੇ ਫਿਰ ਰਾਤ ਨੂੰ ਬੱਤੀਆਂ ਬੁਝਾ ਕੇ ਦੀਵੇ ਜਗਾਉਣ ਦੀ ਅਪੀਲ ਦੇਸ਼ਵਾਸੀਆਂ ਨੂੰ ਕੀਤੀ ਸੀ ਤਾਂ ਜੋ ਕੋਰੋਨਾ ਮਹਾਂਮਾਰੀ ‘ਤੇ ਜਿੱਤ ਪਾਈ ਜਾ ਸਕੇ ਤੇ ਇਸ ਜੰਗ ਦੌਰਾਨ ਡਿਊਟੀ ‘ਤੇ ਤਾਇਨਾਤ ਲੋਕਾਂ ਦੀ ਹੌਸਲਾ ਅਫ਼ਜਾਈ ਕੀਤੀ ਜਾ ਸਕੇ।