The Khalas Tv Blog India ਕੇਰਲਾ ‘ਚ ‘ਕਮਿਊਨਿਟੀ ਟਰਾਂਸਮਿਸ਼ਨ’ ਦਾ ਖ਼ਤਰਾ, ਮੁੜ ਕੀਤਾ ਗਿਆ ਲੌਕਡਾਊਨ
India

ਕੇਰਲਾ ‘ਚ ‘ਕਮਿਊਨਿਟੀ ਟਰਾਂਸਮਿਸ਼ਨ’ ਦਾ ਖ਼ਤਰਾ, ਮੁੜ ਕੀਤਾ ਗਿਆ ਲੌਕਡਾਊਨ

‘ਦ ਖ਼ਾਲਸ ਬਿਊਰੋ:- ਕੇਰਲ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜੋ ਕੋਰੋਨਾਵਾਇਰਸ ਦੇ ‘ਕਮਿਊਨਿਟੀ ਟਰਾਂਸਮਿਸ਼ਨ’ ਦੀ ਕਗਾਰ ‘ਤੇ ਖੜ੍ਹਾ ਹੈ। ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਤਹਿਤ ਸਰਕਾਰ ਨੇ ਰਾਜਧਾਨੀ ਥਿਰੂਵੰਤਪੁਰਮ ਵਿੱਚ ਇੱਕ ਹਫ਼ਤੇ ਲਈ ਇੱਕ ਵਾਰ ਮੁੜ ਤੋਂ ਲੌਕਡਾਊਨ ਦਾ ਐਲਾਨ ਕੀਤਾ ਹੈ ਅਤੇ ਇਹ ਲੌਕਡਾਊਨ ਅੱਜ ਸਵੇਰ 6 ਵਜੇ ਤੋਂ ਲਾਗੂ ਹੋ ਗਿਆ ਹੈ।

 

ਕੋਰੋਨਾਵਾਇਰਸ ਦੀ ਗੰਭੀਰਤਾ ਨੂੰ ਦੇਖਦਿਆਂ ਕੇਰਲਾ ਸਰਕਾਰ ਨੇ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ‘ਚ ਸਖਤੀ ਕਰਦਿਆਂ ਨਵੇਂ ਆਦੇਸ਼ ਜਾਰੀ ਕੀਤੇ ਹਨ। ਕੇਰਲਾ ਸਰਕਾਰ ਨੇ ਕੋਵਿਡ-19 ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਇੱਕ ਸਾਲ ਤੱਕ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।

 

ਇਹਨਾਂ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇੱਕ ਸਾਲ ਤੱਕ ਮਾਸਕ ਪਾਉਣਾ ਲਾਜ਼ਮੀ ਹੋਵੇਗਾ, ਸਮਾਜਿਕ ਦੂਰੀ ਵਾਲਾ ਨਿਯਮ ਵੀ ਲਾਗੂ ਰਹੇਗਾ। ਇਸ ਤੋਂ ਇਲਾਵਾ ਵੱਡੇ ਸਮਾਗਮਾਂ ਉੱਤੇ ਵੀ ਪਾਬੰਦੀ ਜਾਰੀ ਰਹੇਗੀ। ਇਨ੍ਹਾਂ ਨਿਯਮਾਂ ਦਾ ਉਲੰਘਣ ਕਰਨ ‘ਤੇ 10,000 ਦਾ ਜ਼ੁਰਮਾਨਾ ਜਾਂ ਦੋ ਸਾਲ ਦੀ ਸਜ਼ਾ ਵੀ ਹੋ ਸਕਦੀ ਹੈ।

 

ਕੇਰਲਾ ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਨਾਲ ਲੜਾਈ ਅਜੇ ਬਹੁਤ ਲੰਬੀ ਹੈ। ਇਸ ਕਰਕੇ ਸਾਵਧਾਨੀਆਂ ਦੀ ਵਰਤੋਂ ਕਰਨਾ ਅਤਿ ਜ਼ਰੂਰੀ ਹੈ। ਲਗਾਤਾਰ ਇੱਕ ਸਾਲ ਤੱਕ ਕੋਵਿਡ-19 ਦੇ ਦਿਸ਼ਾ-ਨਿਰਦੇਸ਼ ਲਾਗੂ ਕਰਨ ਵਾਲਾ ਕੇਰਲਾ ਭਾਰਤ ਦਾ ਪਹਿਲਾ ਰਾਜ ਬਣ ਗਿਆ ਹੈ।

 

ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 7 ਲੱਖ ਤੱਕ ਪਹੁੰਚ ਗਈ ਹੈ ਅਤੇ ਭਾਰਤ ਹੁਣ ਦੁਨੀਆ ਦਾ ਤੀਜਾ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਮੁਲਕ ਬਣ ਗਿਆ ਹੈ।

Exit mobile version