International

ਕੈਨੇਡਾ ਸਰਕਾਰ ਨੇ ਫ਼ੌਜ ’ਚ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ‘ਤੇ ਮੰਗੀ ਮਾਫ਼ੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਕੈਨੇਡਾ ਸਰਕਾਰ ਨੇ ਫ਼ੌਜ ਵਿੱਚ ਬੀਤੇ ਸਮੇਂ ਦੌਰਾਨ ਵਾਪਰੀਆਂ ਜਿਨਸੀ ਸ਼ੋਸ਼ਣ ਤੇ ਵਿਤਕਰੇ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਅਧਿਕਾਰਕ ਤੌਰ ਮਾਫ਼ੀ ਮੰਗ ਲਈ ਹੈ।

ਕੈਨੇਡਾ ਦੀ ਭਾਰਤੀ ਮੂਲ ਦੀ ਰੱਖਿਆ ਮੰਤਰੀ ਅਨੀਤਾ ਆਨੰਦ ਅਤੇ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਫ਼ੌਜ ਵਿੱਚ ਦੁਬਾਰਾ ਇਹੋ ਜਿਹੀਆਂ ਘਟਨਾਵਾਂ ਨਹੀਂ ਵਾਪਰਨਗੀਆਂ।

ਇਸ ਸਬੰਧੀ ਰੱਖਿਆ ਅਨੀਤਾ ਆਨੰਦ ਨੇ ਇੱਕ ਪ੍ਰੈਸ ਬਿਆਨ ਜਾਰੀ ਕੀਤਾ।ਉਨ੍ਹਾਂ ਕਿਹਾ ਕਿ ਫ਼ੌਜ ਵਿੱਚ ਬੀਤੇ ਸਮੇਂ ’ਚ ਵਾਪਰੀਆਂ ਜਿਨਸੀ ਸ਼ੋਸ਼ਣ ਤੇ ਵਿਤਕਰੇ ਦੀਆਂ ਘਟਨਾਵਾਂ ਲਈ ਉਹ ਕੈਨੇਡਾ ਦੀ ਰੱਖਿਆ ਮੰਤਰੀ ਹੋਣ ਦੇ ਨਾਤੇ ਸਰਕਾਰ ਵੱਲੋਂ ਮਾਫ਼ੀ ਮੰਗਦੇ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਵਾਅਦਾ ਕੀਤਾ ਕਿ ਇਹੋ ਜਿਹੀਆਂ ਮੰਦਭਾਗੀ ਘਟਨਾਵਾਂ ਦੁਬਾਰਾ ਨਹੀਂ ਵਾਪਰਨਗੀਆਂ ਤੇ ਇਨ੍ਹਾਂ ਨੂੰ ਨੱਥ ਪਾਉਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ।