India

ਕੋਰੋਨਾ ਨਿਯਮਾਂ ਦੀ ਧੱਜੀਆਂ ਉਡਾ ਕੇ ਹੋ ਰਹੀ ਹੈ ਯੂਪੀ ਵਿੱਚ ਪੰਚਾਇਤੀ ਚੋਣਾਂ ਦੀ ਗਿਣਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿੱਚ ਪੰਚਾਇਤੀ ਚੋਣਾਂ ਲਈ ਪਈਆਂ ਵੋਟਾਂ ਦੀ ਅੱਜ ਗਿਣਤੀ ਹੋ ਰਹੀ ਹੈ। ਦੁਪਹਿਰ ਤੱਕ ਚੋਣ ਨਤੀਜੇ ਆਉਣ ਦੀ ਸੰਭਾਵਨਾ ਹੈ। ਸੂਬੇ ਵਿੱਚ 829 ਕੇਂਦਰ ਬਣਾਏ ਗਏ ਹਨ, ਜਿਨ੍ਹਾਂ ‘ਤੇ ਵੋਟਾਂ ਦੀ ਗਿਣਤੀ ਦਾ ਕਾਰਜ ਜਾਰੀ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਲਾਗ ਦੇ ਵਿਚਾਲੇ ਪੰਚਾਇਤੀ ਚੋਣਾਂ ‘ਤੇ ਪਹਿਲਾਂ ਤੋਂ ਹੀ ਸਵਾਲ ਉੱਠ ਰਹੇ ਹਨ। ਵੋਟਾਂ ਦੀ ਗਿਣਤੀ ਦੌਰਾਨ ਸੂਬੇ ਵਿਚ ਕਈ ਵੀਡੀਓ ਤੇ ਤਸਵੀਰਾਂ ਸਾਹਮਣੇ ਆਈਆਂ ਸਨ, ਜਿੱਥੇ ਲੋਕ ਕੋਰੋਨਾ ਪ੍ਰੋਟੋਕਾਲ ਦੀ ਪਰਵਾਹ ਕਰਦੇ ਨਜਰ ਨਹੀਂ ਆ ਰਹੇ ਹਨ।