Punjab

ਬਾਲ ਕਮਿਸ਼ਨ ਪੰਜਾਬ ਚ ਸਕੂਲਾਂ ਦੇ ਸਮੇਂ ਨੂੰ ਲੈ ਕੇ ਹੋਇਆ ਸਖ਼ਤ! ਲਿਆ ਸਖ਼ਤ ਨੋਟਿਸ

ਬਿਉਰੋ ਰਿਪੋਰਟ – ਪੰਜਾਬ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿੱਖਿਆ ਵਿਭਾਗ (Punjab Child Rights Protection Education Department) ਨੇ ਪੰਜਾਬ ਦੇ ਕਈ ਸਕੂਲਾਂ ਨੂੰ ਸਿੱਖਿਆ ਵਿਭਾਗ ਦੇ ਹੁਕਮ ਨਾ ਮੰਨਣ ਨੂੰ ਲੈ ਕੇ ਸਖਤ ਨੋਟਿਸ ਲਿਆ ਹੈ। ਦੱਸ ਦੇਈਏ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਸੀ ਪਰ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਸਮੇਂ ਤੋਂ ਪਹਿਲਾਂ ਹੀ ਸਕੂਲ ਖੋਲ੍ਹੇ ਜਾ ਰਹੇ ਹਨ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੌਸਮ ਵਿਚ ਆਏ ਬਦਲਾਅ ਕਰਕੇ ਜਾਰੀ ਕੀਤੇ ਗਏ ਸੀ ਪਰ ਕਈ ਸਕੂਲ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ, ਜਿਸ ਤੋਂ ਬਾਅਦ ਇਹ ਨੋਟਿਸ ਲਿਆ ਗਿਆ ਹੈ।  ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਪ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ ਕਰਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ। ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ – ਫੂਲਕਾ ਨੇ ਸਿੱਧੂ ਦੇ ਦਾਅਵੇ ਦਾ ਕੀਤਾ ਸਮਰਥਨ! ਕੋਵਿਡ ਦੇ ਸਮੇਂ ਦੀ ਦਿੱਤੀ ਉਦਾਹਰਨ