The Khalas Tv Blog India ਚੋਣ ਕਮਿਸ਼ਨ ਦਾ ਵੱਡਾ ਐਕਸ਼ਨ ! 1 ਡੀਸੀ ਸਮੇਤ 2 IPS ਅਫ਼ਸਰਾਂ ‘ਤੇ ਡਿੱਗੀ ਗਾਜ
India Punjab

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ ! 1 ਡੀਸੀ ਸਮੇਤ 2 IPS ਅਫ਼ਸਰਾਂ ‘ਤੇ ਡਿੱਗੀ ਗਾਜ

ਬਿਉਰੋ ਰਿਪੋਰਟ : ਭਾਰਤੀ ਚੋਣ ਕਮਿਸ਼ਨ ਨਿਰਪੱਖ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਨਾਲ ਸਖਤ ਹੈ । ਬੀਤੇ ਦਿਨੀ 6 ਸੂਬਿਆਂ ਦੇ ਚੀਫ ਸਕੱਤਰ ਅਤੇ ਡੀਜੀਪੀ ਨੂੰ ਬਦਲਣ ਤੋਂ ਬਾਅਦ ਪੰਜਾਬ ਦੇ 3 ਅਧਿਕਾਰੀਆਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਦਿੱਤਾ ਗਿਆ ਹੈ । ਇੰਨਾਂ ਵਿੱਚ 1 IAS ਅਧਿਕਾਰੀ ਹੈ ਜਦਕਿ 2 IPS । ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਹਦਾਇਤਾਂ ਦਿੱਤੀਆਂ ਹਨ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਯਕੀਨੀ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।

2 IPS ਨੂੰ ਵੀ ਹਟਾਇਆ ਗਿਆ

ਚੋਣ ਕਮਿਸ਼ਨ ਨੇ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਤੈਅ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਦੋਵੇਂ ਅਧਿਕਾਰੀ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

Exit mobile version