‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਆਮ ਚੋਣਾਂ ਤੇ ਜ਼ਿਮਨੀ ਚੋਣਾਂ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਹਨਾਂ ਗਾਈਡਲਾਈਨਜ਼ ਤਹਿਤ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਕਰ ਸਕੇਗਾ ਤੇ ਲੋਕਾਂ ਨੂੰ ਚੋਣਾਂ ਨਾਲ ਸਬੰਧਿਤ ਗਤੀਵਿਧੀਆਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਹੋਵੇਗਾ।
ਰਾਜਨੀਤਕ ਪਾਰਟੀਆਂ ਬਿਹਾਰ ‘ਚ ਚੋਣਾਂ ਲਈ ਤਿਆਰੀਆਂ ਕਰ ਰਹੀਆਂ ਹਨ। ਇਸ ਤੋਂ ਸਾਫ ਹੈ ਕਿ ਚੋਣ ਕਮਿਸ਼ਨ ਪੂਰੀ ਤਿਆਰੀ ‘ਚ ਹੈ। ਬਿਹਾਰ ਵਿਧਾਨ ਸਭਾ ਦਾ ਮੌਜੂਦਾ ਕਾਰਜ ਕਾਲ 29 ਨਵੰਬਰ ਨੂੰ ਖ਼ਤਮ ਹੋ ਜਾਵੇਗਾ।