‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਅਲੀ ਡਿਗਰੀਆਂ ਲੈ ਕੇ ਸਰਕਾਰੀ ਨੌਰਕੀਆਂ ਲੈਣ ਵਾਲੇ ਸਿਆਸੀ ਆਗੂਆਂ ਦੇ ਕਰੀਬੀਆਂ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਮਾਨ ਸਰਕਾਰ ਨੇ ਚੇਤਾਵਨੀ ਦਿੰਦਿਆਂ ਹੋਏ ਕਿਹਾ ਹੈ ਕਿ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਤੇ ਬੈਠੇ ਰਾਜਨੀਤਿਕ ਲੋਕਾਂ ਦੇ ਰਿਸ਼ਤੇਦਾਰਾਂ ਤੇ ਮਾਨ ਸਰਕਾਰ ਕਰੇਗੀ ਕਾਰਵਾਈ
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰਦਿਆਂ ਕਿਹਾ ਕਿ ਮੇਰੇ ਧਿਆਨ ਚ ਬਹੁਤ ਕੇਸ ਆਏ ਹਨ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਮੇਰੇ ਧਿਆਨ ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…। ਦੱਸ ਦਈਏ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਇਸ ਮਾਮਲੇ ਵਿਚ ਮੁੱਖ ਮੰਤਰੀ ਨੇ ਆਪਣਾ ਵਜ਼ੀਰ ਵੀ ਨਹੀਂ ਭਖਸ਼ਿਆ।