The Khalas Tv Blog Punjab ਪੁਲਿਸ ਨੇ ਐਸਐਸਓ ਸਮੇਤ ਦੋ ਕੀਤੇ ਮੁਅੱਤਲ
Punjab

ਪੁਲਿਸ ਨੇ ਐਸਐਸਓ ਸਮੇਤ ਦੋ ਕੀਤੇ ਮੁਅੱਤਲ

ਬਿਉਰੋ ਰਿਪੋਰਟ – ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਕੈਂਟ ਥਾਣੇ ਦੇ ਐਸਐਸਓ ਹਰਿੰਦਰ ਸਿੰਘ ਸਮੇਤ 2 ਹੋਰ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਕਿਉਂਕਿ ਇਨ੍ਹਾਂ ਪੁਲਿਸ ਅਧਿਕਾਰੀਆਂ ਤੇ ਇਕ ਗ੍ਰਿਫਤਾਰ ਨੌਜਵਾਨ ਨੂੰ ਤੰਗ ਪਰੇਸ਼ਾਨ ਕਰਨ ਦਾ ਇਲਜ਼ਾਮ ਹੈ। ਨੌਜਵਾਨ ਨੇ ਪੁਲਿਸ ਦੇ ਤਸ਼ੱਸ਼ਦ ਤੋਂ ਤੰਗ ਆ ਕੇ ਆਪਣੇ ਆਪ ਨੂੰ ਖਤਮ ਕਰ ਲਿਆ ਸੀ, ਜਿਸ ਉਪਰੰਤ ਪਰਿਵਾਰ ਨੇ ਪੁਲਿਸ ਉੱਤੇ ਗਲਤ ਕਾਰਵਾਈ ਕਰਨ ਦਾ ਦੋਸ਼ ਲਗਾਇਆ ਸੀ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਕੈਂਟ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਸ਼ਾਮਲ ਹਨ। ਇਸ ਸਬੰਧੀ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਪੱਤਰ ਜਾਰੀ ਕਰਕੇ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਸਬੰਧੀ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਹੋਰ ਸਰਕਾਰੀ ਸ਼ਾਖਾਵਾਂ ਨੂੰ ਇੱਕ ਪੱਤਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ – ਆਈਏਐਸ ਅਧਿਕਾਰੀ ਰਵੀ ਭਗਤ ਨੂੰ ਸਰਕਾਰ ਨੇ ਦਿੱਤੀ ਤਰੱਕੀ

 

Exit mobile version