India

ਜੰਮੂ ਕਸ਼ਮੀਰ ‘ਚ ਅਜੇ ਨਹੀਂ ਹੋਵੇਗੀ ਇੰਟਰਨੈੱਟ ਸੇਵਾ ਬਹਾਲ

‘ਦ ਖ਼ਾਲਸ ਬਿਊਰੋ- ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਬਾਰੇ ਅਹਿਮ ਫੈਸਲਾ ਲੈਂਦਿਆਂ ਅੱਜ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕੀਤਾ ਹੈ। ਇਸ ਹਲਫ਼ਨਾਮੇ ਵਿੱਚ ਜੰਮੂ ਕਸ਼ਮੀਰ ’ਚ ਤੁਰੰਤ ਹੀ 4ਜੀ ਇੰਟਰਨੈੱਟ ਤੇ ਮੋਬਾਈਲ ਸੇਵਾ ਬਹਾਲ ਨਾ ਕਰਨ ਬਾਰੇ ਕਿਹਾ ਗਿਆ ਹੈ। ਇਹ ਫੈਸਲਾ ਇਸ ਸੰਬੰਧੀ ਗਠਿਤ ਵਿਸ਼ੇਸ਼ ਕਮੇਟੀ ਨੇ ਵਾਦੀ ਦੇ ਹਾਲਾਤ ਨੂੰ ਸੰਵੇਦਨਸ਼ੀਲ ਦੱਸਦਿਆਂ ਲਿਆ ਹੈ।

ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਅਦਾਲਤ ’ਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਵਾਦੀ ਵਿਚਲੇ ਹਾਲਾਤਾਂ ਦਾ ਜਾਇਜਾ ਲੈਣ ਤੋਂ ਬਾਅਦ ਹੀ ਜੰਮੂ ਕਸ਼ਮੀਰ ’ਚ ਇੰਟਰਨੈੱਟ ਸੇਵਾ ਬਹਾਲ ਕਰਨ ਬਾਰੇ ਫ਼ੈਸਲਾ ਲਿਆ ਜਾਵੇਗਾ। ਕੇਂਦਰੀ ਮੰਤਰਾਲੇ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਵਿਸ਼ੇਸ਼ ਕਮੇਟੀ ਨੇ ਜੰਮੂ ਕਸ਼ਮੀਰ ਦੇ ਹਾਲਾਤ ਦੀ ਵੱਡੇ ਪੱਧਰ ’ਤੇ ਪੜਚੋਲ ਕਰਨ ਤੋਂ ਬਾਅਦ ਫ਼ੈਸਲਾ ਲਿਆ ਹੈ ਕਿ ਇੱਥੇ ਅਜੇ 4ਜੀ ਸਮੇਤ ਕੋਈ ਵੀ ਇੰਟਰਨੈੱਟ ਸੇਵਾ ਬਹਾਲ ਨਹੀਂ ਕੀਤੀ ਜਾ ਸਕਦੀ।