ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪ੍ਰਧਾਨ ਮੰਤਰੀ ਨਿਵਾਸ ਤੋਂ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਹੋ ਗਈ ਹੈ। ਡਾ: ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਬੇਟੀ ਦਮਨ ਸਿੰਘ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਦੇ ਪ੍ਰਧਾਨ ਅਤੇ ਪ੍ਰਿਅੰਕਾ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਨੇ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ।
ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਅਤੇ ਯਾਦਗਾਰ ਲਈ ਰਾਜਘਾਟ ‘ਤੇ ਜਗ੍ਹਾ ਨਾ ਦਿੱਤੇ ਜਾਣ ‘ਤੇ ਸਿੱਖ ਆਗੂ ਨਾਰਾਜ਼ ਹਨ। ਪੰਜਾਬ ‘ਚ ਅਕਾਲੀ ਦਲ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਇਸ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ ਦਾ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ।
ਅਕਾਲੀ ਦਲ ਨੇ ਕੀ ਕਿਹਾ…
ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਰਿਵਾਰ ਦੀ ਮੰਗ ਨੂੰ ਠੁਕਰਾ ਕੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ ਹੈ। ਇਹ ਮੰਗ ਦੇਸ਼ ਦੀ ਪਰੰਪਰਾ ਅਤੇ ਪੁਰਾਣੇ ਰੀਤੀ-ਰਿਵਾਜਾਂ ਅਨੁਸਾਰ ਸੀ। ਕੇਂਦਰ ਦੇ ਇਸ ਫੈਸਲੇ ਕਾਰਨ ਹੁਣ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਆਮ ਸ਼ਮਸ਼ਾਨ ਘਾਟ (ਨਿਗਮਬੋਧ ਘਾਟ) ਵਿੱਚ ਕੀਤਾ ਜਾ ਰਿਹਾ ਹੈ।
ਨਵਜੋਤ ਸਿੱਧੂ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਹਾ, “ਉਹ ‘ਯੁੱਗ ਦੇ ਮਨੁੱਖ’ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪੂਰੀ ਦੁਨੀਆ ਦੁਖੀ ਹੈ। ਉਨ੍ਹਾਂ ਨੇ ਜੋ ਕੁਝ ਵੀ ਕੀਤਾ ਹੈ , ਅਸੀਂ ਉਨ੍ਹਾਂ ਨੂੰ ਕਦੇ ਨਹੀਂ ਭੁੱਲਾਂਗੇ। ਜਦੋਂ ਵੀ ਕਾਬਲੀਅਤ, ਚਰਿੱਤਰ ਅਤੇ ਇਮਾਨਦਾਰੀ ਦਾ ਜ਼ਿਕਰ ਆਵੇਗਾ, ਡਾ. ਮਨਮੋਹਨ ਸਿੰਘ ਦਾ ਨਾਂਅ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ।”
#WATCH | Delhi: On the issue of allocating space for a memorial for former PM #DrManmohanSingh, Congress leader Navjot Singh Sidhu says, “When a person dies, all enmity vanishes with him… but politics is being played here. I ask a small question if Atal Ji’s last rites were to… pic.twitter.com/eXhoaVKOf6
— ANI (@ANI) December 28, 2024
ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਥਾਂ ਅਲਾਟ ਕੀਤੇ ਜਾਣ ਦੇ ਮੁੱਦੇ ’ਤੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਯਾਦਗਾਰ ਲਈ ਥਾਂ ਮੁਹੱਈਆ ਕਰਵਾਉਣ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਟਲ ਬਿਹਾਰੀ ਵਾਜਪਾਈ ਲਈ ਥਾਂ ਦਿੱਤੀ ਜਾ ਸਕਦੀ ਹੈ, ਤਾਂ ਫਿਰ ਮਨਮੋਹਨ ਸਿੰਘ ਨੂੰ ਕਿਉਂ ਨਹੀਂ, ਉਹ ਦੇਸ਼ ਦੇ ਇਕਲੌਤੇ ਸਿੱਖ ਪ੍ਰਧਾਨ ਮੰਤਰੀ ਸਨ। ਉਨ੍ਹਾਂ ਕਿਹਾ ਕਿ ਜਦੋਂ ਯਾਦਗਾਰ ਬਣੇਗੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਪ੍ਰੇਰਨਾ ਮਿਲੇਗੀ।
ਸੰਸਦ ਮੈਂਬਰ ਮਨੀਸ਼ ਤਿਵਾੜੀ
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਬਹੁਤ ਹੀ ਦੁਖਦਾਈ ਪਲ ਹੈ। ਇਕ ਬਹੁਤ ਹੀ ਚੰਗੇ ਇਨਸਾਨ, ਇਕ ਮਸ਼ਹੂਰ ਅਰਥ ਸ਼ਾਸਤਰੀ, ਇਕ ਵਿਸ਼ਵ ਰਾਜਨੇਤਾ ਹੁਣ ਸਾਡੇ ਵਿਚਕਾਰ ਨਹੀਂ ਰਹੇ। ਇਹ ਨਾ ਸਿਰਫ਼ ਭਾਰਤ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਵੀ ਬਹੁਤ ਦੁੱਖ ਦਾ ਦਿਨ ਹੈ। ਉਨ੍ਹਾਂ ਨੇ ਬਹੁਤ ਹੀ ਨੇਕ ਅਤੇ ਸਾਦਾ ਜੀਵਨ ਬਤੀਤ ਕੀਤਾ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
“Today is sad day not only for India, but for the World”: Manish Tewari mourns former PM Manmohan Singh’s demise
Read @ANI Story | https://t.co/r5fGv0ngRV#ManmohanSingh #ManishTewari pic.twitter.com/WwP9m6sdHP
— ANI Digital (@ani_digital) December 28, 2024
ਕਰਨੈਲ ਸਿੰਘ ਪੀਰ ਮੁਹੰਮਦ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਲਈ ਇਕ ਵਿਸ਼ੇਸ਼ ਥਾਂ ਦੀ ਮੰਗ ਕੀਤੀ ਗਈ ਸੀ, ਜਿੱਥੇ ਕਿ ਦੇਸ਼ ਵਾਸੀਆਂ ਲਈ ਉਨ੍ਹਾਂ ਦੀ ਯਾਦਗਾਰ ਸਥਾਪਿਤ ਕੀਤੀ ਜਾ ਸਕੇ, ਪਰ ਕੇਂਦਰ ਸਰਕਾਰ ਵਲੋਂ ਪਰਿਵਾਰ ਦੀ ਇਸ ਬੇਨਤੀ ਨੂੰ ਠੁਕਰਾ ਦਿੱਤਾ ਗਿਆ ਹੈ, ਜੋ ਕਿ ਬਹੁਤ ਹੀ ਹੈਰਾਨੀਜਨਕ ਅਤੇ ਨਿੰਦਣਯੋਗ ਵਰਤਾਰਾ ਹੈ
ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਚੱਲਦੀ ਆ ਰਹੀ ਪਰੰਪਰਾ ਨੂੰ ਧਿਆਨ ’ਚ ਰੱਖਦਿਆਂ ਇਹ ਥਾਂ ਰਾਜ ਘਾਟ ਹੋਣੀ ਚਾਹੀਦੀ ਸੀ, ਪਰ ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਉਸ ਮਹਾਨ ਆਗੂ ਦਾ ਇਸ ਕਦਰ ਨਿਰਾਦਰ ਕਿਉਂ ਕਰ ਰਹੀ ਹੈ, ਜੋ ਇਕੋ-ਇਕ ਸਿੱਖ ਸਨ, ਜਿੰਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਨ ਦਾ ਮਾਣ ਹਾਸਿਲ ਸੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਡਾ. ਸਾਹਿਬ ਸਿੱਖਾਂ ਅਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਨਾਲ ਆਪਣੇ ਵਿਹਾਰ ਵਿਚ ਬਹੁਤ ਸੰਵੇਦਨਸ਼ੀਲ ਅਤੇ ਹਮਦਰਦ ਸਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ਦੇ ਇਸ ਨਿੰਦਣਯੋਗ ਫ਼ੈਸਲੇ ਨੂੰ ਬਦਲਣ ਲਈ ਨਿੱਜੀ ਤੌਰ ’ਤੇ ਦਖ਼ਲ ਦੇਣ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਫੁੱਲ ਭੇਟ ਕੀਤੇ
ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਕਾਂਗਰਸ ਭਵਨ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ: ਬਲਵਿੰਦਰ ਸਿੰਘ ਭੂੰਦੜ, ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਸਾਬਕਾ ਕੈਬਨਿਟ ਮੰਤਰੀ ਸ: ਹੀਰਾ ਸਿੰਘ ਗਾਬੜੀਆ, ਸਾਬਕਾ ਡੀ.ਐਸ.ਜੀ.ਐਮ.ਸੀ. ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ., ਸ: ਹਰਪਾਲ ਸਿੰਘ ਸਰਨਾ, ਸ: ਰਮਨਦੀਪ ਸੋਨੂੰ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ।
A delegation of senior leaders of SAD paid floral tributes to Former PM Dr Man Mohan Singh ji at Congress Bhawan, New Delhi today. Those present included SAD Working President S Balwinder Singh Bhundar, Former Education Minister Dr Daljit Singh Cheema, Former Cabinet Minister S… pic.twitter.com/sbY2RtCigJ
— Dr Daljit S Cheema (@drcheemasad) December 28, 2024
;