India Punjab

ਡੱਲੇਵਾਲ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਦੀ ਵੱਡੀ ਅਪੀਲ ! ਉਮੀਦ,4 ਮਈ ਤੋਂ ਪਹਿਲਾਂ ਤੁਸੀਂ ਮੰਨੋਗੇ !

ਬਿਉਰੋ ਰਿਪੋਰਟ – ਕੇਂਦਰ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਹੈ ।ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾਕੇ ਗੱਲਬਾਤ ਦਾ ਅਗਲਾ ਦੌਰ ਜਾਰੀ ਰੱਖਣ ਦੀ ਗੱਲ ਵੀ ਕਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਸਰਕਾਰ ਕਿਸਾਨਾਂ ਨਾਲ ਗੱਲਬਾਤ ਨੂੰ ਲੈ ਕੇ ਕਾਫੀ ਗੰਭੀਰ ਹੈ । ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਤੋਂ ਬਾਅਦ ਪੱਤਰ ਲਿਖਿਆ ਗਿਆ ਸੀ ।


ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ 4 ਮਈ ਨੂੰ ਅਗਲੇ ਦੌਰ ਦੀ ਮੀਟਿੰਗ ਹੋਵੇਗੀ ਪਰ ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਇਸ ਤੋਂ ਪਹਿਲਾਂ ਆਪਣਾ ਮਰਨ ਵਰਤ ਖਤਮ ਕਰ ਦਿਉਗੇ ।

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਇਸ ਬਿਆਨ ਨੂੰ ਅਹਿਮ ਕਦਮ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਸਰਕਾਰ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਸੰਜੀਦਾ ਹਨ । ਖਨੌਰੀ ਅਤੇ ਸ਼ੰਭੂ ਮੋਰਚਾ ਖਤਮ ਹੋਣ ਤੋਂ ਬਾਅਦ ਦੋਵੇ ਫੋਰਮਾ ਵੱਲੋਂ ਵਾਰ-ਵਾਰ ਇਲਜ਼ਾਮ ਲਗਾਇਆ ਜਾ ਰਿਹਾ ਸੀ ਕਿ ਦੋਵੇ ਸਰਕਾਰਾਂ ਨੇ ਸਾਜਿਸ਼ ਦੇ ਤਹਿਤ ਅੰਦੋਲਨ ਖਤਮ ਕਰਵਾਇਆ ਹੈ ।