The Khalas Tv Blog India ਦਸੰਬਰ ਦੇ ਪਹਿਲੇ ਦਿਨ ਹੀ ਸਿਲੰਡਰ ਨੇ ਪਰੇਸ਼ਾਨ ਕਰ ਦਿੱਤੇ ਲੋਕ
India

ਦਸੰਬਰ ਦੇ ਪਹਿਲੇ ਦਿਨ ਹੀ ਸਿਲੰਡਰ ਨੇ ਪਰੇਸ਼ਾਨ ਕਰ ਦਿੱਤੇ ਲੋਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਸੰਬਰ ਦੇ ਪਹਿਲੇ ਦਿਨ ਹੀ ਪੈਟਰੋਲੀਅਮ ਕੰਪਨੀਆਂ ਨੇ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ ਦਿੱਤਾ ਹੈ। ਦੇਸ਼ ਵਿਚ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਤਕ ਭਾਰੀ ਵਾਧਾ ਕਰ ਦਿੱਤਾ ਗਿਆ ਹੈ। ਇਸ ਨਾਲ ਰੈਸਟੋਮੈਂਟ ਦਾ ਖਾਣਾ ਪੀਣਾ ਮਹਿੰਗਾ ਹੋ ਸਕਦਾ ਹੈ।

ਇਸ ਵਾਧੇ ਨਾਲ ਹੁਣ ਦਿੱਲੀ ਵਿਚ 19 ਕਿਲੋ ਵਾਲਾ ਕਮਰਸ਼ੀਅਲ ਸਿਲੰਡਰ 2101 ਰੁਪਏ ਹੋ ਗਿਆ ਹੈ। ਨਵੰਬਰ ਮਹੀਨੇ ਵਿਚ ਕੀਮਤ 2000.50 ਰੁਪਏ ਸੀ। ਹਾਲਾਂਕਿ ਘਰੇਲੂ ਇਸਤੇਮਾਲ ਹੋਣ ਵਾਲੇ 14.2 ਕਿਲੋਗ੍ਰਾਮ ਦੇ ਰਸੋਈ ਗੈਸ ਦੀ ਕੀਮਤ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਲਈ ਕੁਝ ਰਾਹਤ ਦੀ ਗੱਲ ਹੈ। ਕਮਰਸ਼ੀਅਲ ਸਿਲੰਡਰ ਦੇ ਮਹਿੰਗਾ ਹੋਣ ਨਾਲ ਰੈਸਟੋਰੈਂਟ ਮਾਲਕਾਂ ’ਤੇ ਬੋਝ ਵਧਦਾ ਹੈ ਅਤੇ ਉਹ ਇਸ ਦਾ ਅਸਰ ਗਾਹਕਾਂ ’ਤੇ ਪਾਉਂਦੇ ਹਨ ਭਾਵ ਰੈਸਟੋਰੈਂਟ ਦਾ ਖਾਣਾ-ਪੀਣਾ ਮਹਿੰਗਾ ਹੋ ਸਕਦਾ ਹੈ।

Exit mobile version