The Khalas Tv Blog India ਦਿੱਲੀ ‘ਚ ਮਿਲਿਆ ਡੈਲਟਾ ਤੋਂ 5 ਗੁਣਾ ਖਤਰਨਾਕ ਓਮੀਕ੍ਰੋਨ
India

ਦਿੱਲੀ ‘ਚ ਮਿਲਿਆ ਡੈਲਟਾ ਤੋਂ 5 ਗੁਣਾ ਖਤਰਨਾਕ ਓਮੀਕ੍ਰੋਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਲੀ ‘ਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਦੇਸ਼ ਵਿੱਚ ਇਸ ਦੇ ਨਾਲ ਓਮੀਕ੍ਰੋਨ ਦੇ ਮਾਮਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਸਰਕਾਰ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਹ ਕੋਰੋਨਾ ਦੇ ਡੈਲਟਾ ਵੇਰੀਐਂਟ ਤੋਂ ਵੀ ਪੰਜ ਗੁਣਾ ਵੱਧ ਖਤਰਨਾਕ ਹੈ।

ਦਿੱਲੀ ਦੇ ਸਿਹਤ ਮੰਤਰੀ ਸਤਿਏਂਦਰ ਜੈਨ ਨੇ ਦੱਸਿਆ ਕਿ ਇਹ ਵਿਅਕਤੀ ਤੰਜਾਨੀਆ ਤੋਂ ਵਾਪਿਸ ਆਇਆ ਸੀ। ਏਅਰਪੋਰਟ ‘ਤੇ ਜਾਂਚ ਤੋਂ ਬਾਅਦ ਉਸ ਦੇ ਓਮੀਕ੍ਰੋਨ ਤੋਂ ਸੰਕ੍ਰਮਿਤ ਹੋਣ ਦੀ ਪੁਸ਼ਟੀ ਹੋਈ।

Exit mobile version