The Khalas Tv Blog India ਦੇਹਰਾਦੂਨ ਵਿੱਚ ਵੱਡਾ ਸੜਕ ਹਾਦਸਾ
India

ਦੇਹਰਾਦੂਨ ਵਿੱਚ ਵੱਡਾ ਸੜਕ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ:-ਦੇਹਰਾਦੂਨ ਵਿੱਚ ਅੱਜ ਸਵੇਰੇ ਯਾਤਰੀਆਂ ਨਾਲ ਭਰੀ ਇਕ ਗੱਡੀ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਣ ਹੁਣ ਤੱਕ 11 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਸ ਹਾਦਸੇ ਵਿੱਚ ਚਾਰ ਲੋਕ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਵਿਕਾਸ ਨਗਰ ‘ਚ ਵਾਪਰਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸਥਾਨਕ ਲੋਕ ਆਪਣੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਯੂਟੀਲਿਟੀ ਵਾਹਨ ‘ਚ 25 ਲੋਕ ਸਵਾਰ ਸਨ। ਪ੍ਰਸ਼ਾਸਨ, ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ ਲਈ ਰਵਾਨਾ ਹੋ ਗਈ ਹੈ। ਇਹ ਹਾਦਸਾ ਚਕਰਾਤਾ ਤਹਿਸੀਲ ਦੇ ਪਿੰਡ ਬਾਇਲਾ ਨੇੜੇ ਵਾਪਰਿਆ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਰਨ ਵਾਲੇ ਸਾਰੇ ਲੋਕ ਇੱਕੋ ਪਿੰਡ ਦੇ ਰਹਿਣ ਵਾਲੇ ਹਨ।

Exit mobile version