The Khalas Tv Blog Punjab ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
Punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

This bad thing happened to a young man due to drug overdose, a wave of mourning in the village

This bad thing happened to a young man due to drug overdose, a wave of mourning in the village

ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 20 ਸਾਲ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਜਸ਼ਨਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਉਸਦਾ ਲੜਕਾ ਜਸ਼ਨਪ੍ਰੀਤ ਸਿੰਘ ਕੱਲ ਸ਼ਾਮ ਨੂੰ 6 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਤੇ ਪਿੰਡ ਸੰਗਤਪੁਰਾ ਵਿਖੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਗਿਆ। ਇਸ ਤੋਂ ਬਾਅਦ ਉਹ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਪਿੰਡ ਭੰਗਵਾਂ ਵਿਖੇ ਨਸ਼ਾ ਕਰਨ ਚਲਾ ਗਿਆ। ਜਿੱਥੇ ਨਸ਼ੇ ਦੀ ਓਵਰਡੋਜ ਹੋਣ ਕਰ ਕੇ ਉਸ ਦੀ ਮੌਤ ਹੋ ਗਈ।

Exit mobile version