The Khalas Tv Blog India ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ, 11 ਲੋਕ ਮਰੇ
India

ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ, 11 ਲੋਕ ਮਰੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਉਤਰ ਪੂਰਬੀ ਰਾਜ ਨਾਗਾਲੈਂਡ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਦੀ ਗੋਲੀ ਨਾਲ 11 ਲੋਕਾਂ ਦੀ ਮੌਤ ਹੋ ਗਈ।ਘਟਨਾ ਮੋਨ ਜ਼ਿਲ੍ਹੇ ਦੇ ਤਿਰੂ ਪਿੰਡ ਵਿੱਚ ਵਾਪਰੀ ਹੈ।ਸੁਰੱਖਿਆ ਬਲਾਂ ਨੇ ਇਨ੍ਹਾਂ ਲੋਕਾਂ ਨੂੰ ਕਥਿਤ ਤੌਰ ‘ਤੇ ਐਨਐਸਸੀਐਨ ਦਾ ਸ਼ੱਕੀ ਉਗਰਵਾਦੀ ਸਮਝ ਕੇ ਮਾਰ ਦਿੱਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਥਾਨਕ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਪ੍ਰਦਰਸ਼ਨ ਕਰਨ ਲੱਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨੌਜਵਾਨ ਬੇਕਸੂਰ ਸਨ। ਉਹ ਨੇੜੇ ਕੋਲੇ ਦੀ ਖਾਨ ਤੋਂ ਘਰ ਆ ਰਹੇ ਸੀ। ਘਟਨਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇਫਿਊ ਰਿਓ ਨੇ ਐਸਆਈਟੀ ਜਾਂਚ ਦੀ ਗੱਲ ਕਹੀ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਓ ਰਿਓ ਨੇ ਕਿਹਾ, ‘ਮੋਨ ਜ਼ਿਲ੍ਹੇ ਦੇ ਓਟਿੰਗ ਵਿੱਚ ਨਾਗਰਿਕਾਂ ਦੀ ਮੌਤ ਦੀ ਦੁਖਦਾਈ ਘਟਨਾ ਨਿਖੇਧੀਯੋਗ ਹੈ। ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਨੂੰ ਛੇਤੀ ਸਿਹਤ ਸਹੂਲਤਾਂ ਦੀ ਇੱਛਾ ਕਰਦੇ ਹਾਂ। ਇਸ ਮਾਮਲੇ ਵਿੱਚ ਉਚ ਪੱਧਰੀ ਐਸਆਈਟੀ ਜਾਂਚ ਕਰੇਗੀ ਅਤੇ ਕਾਨੂੰਨ ਅਨੁਸਾਰ ਇਨਸਾਫ਼ ਹੋਵੇਗਾ। ਸਾਰੇ ਵਰਗਾਂ ਨੂੰ ਸ਼ਾਂਤੀ ਦੀ ਅਪੀਲ।

Exit mobile version