Punjab

ਨੂਰਪੁਰ ਬੇਦੀ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਦਾ ਤਿੱਖਾ ਵਿਰੋਧ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਜਪਾ ਦੇ ਸੀਨੀਅਰ ਲੀਡਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਨੂਰਪੁਰ ਬੇਦੀ ਦੇ ਪਿੰਡ ਰੋਹੜੂਆਣਾ ਵਿਖੇ ਕਿਸਾਨਾਂ ਵੱਲੋਂ ਸਖਤ ਵਿਰੋਧ ਕੀਤਾ ਗਿਆ। ਜਾਣਕਾਰੀ ਦੇ ਅਨੁਸਾਰ ਲਾਲਪੁਰਾ ਇੱਕ ਨਿਜੀ ਦੌਰੇ ‘ਤੇ ਇਸ ਪਿੰਡ ਵਿੱਚ ਇੱਕ ਘਰ ਵਿੱਚ ਆਏ ਸਨ ਤੇ ਇਸ ਸੰਬੰਧੀ ਕਿਸਾਨਾਂ ਨੂੰ ਜਾਣਕਾਰੀ ਪ੍ਰਾਪਤ ਹੋਈ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਲਾਲਪੁਰਾ ਦਾ ਵਿਰੋਧ ਕਰਨ ਦੇ ਲਈ ਪੁੱਜੇ।

ਉਧਰ ਜਿਸ ਘਰ ਵਿੱਚ ਉਨ੍ਹਾਂ ਨੇ ਪੁੱਜਣਾ ਸੀ ਉਸ ਘਰ ਵਾਸੀਆਂ ਨੇ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਨਿੰਦਾ ਕੀਤੀ ਉਨ੍ਹਾਂ ਕਿਹਾ ਕਿ ਲਾਲਪੁਰਾ ਦੇ ਨਾਲ ਸਾਡੇ ਪਰਿਵਾਰਕ ਸਬੰਧ ਹਨ ਅਤੇ ਇਸ ਲਈ ਉਹ ਪਹਿਲੀ ਵਾਰ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਸਾਡੇ ਪਰਿਵਾਰ ਵਿੱਚ ਆਏ ਸਨ।