India

ਪਹਿਲਵਾਨਾਂ ਦੀ ਮੰਗ ਪੂਰੀ ਹੋਈ,ਜਾਂਚ ਪੂਰੀ ਹੋਣ ਦਿੱਤੀ ਜਾਵੇ: ਅਨੁਰਾਗ ਠਾਕੁਰ

ਦਿੱਲੀ : ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ  ਦੇ ਚੱਲ ਰਹੇ ਧਰਨੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ ਆਇਆ ਹੈ।ਉਹਨਾਂ ਨੇ ਪਹਿਲਵਾਨਾਂ ਨੂੰ ਜਾਂਚ ਪੂਰੀ ਹੋ ਲੈਣ ਦੇਣ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਜਿੱਥੋਂ ਤੱਕ ਖਿਡਾਰੀਆਂ ਦੀਆਂ ਮੰਗਾਂ ਦਾ ਸਵਾਲ ਹੈ ਤਾਂ ਮੈਂ ਇਹ ਕਹਾਂਗਾ ਕਿ ਨਿਰਪੱਖ ਚੋਣਾਂ ਕਰਵਾਉਣ ਦੀ ਗੱਲ ਕਹੀ ਗਈ ਸੀ, ਆਈਓਵੀਓ  ਉਨ੍ਹਾਂ ਨੂੰ ਕਰਵਾਉਣ ਵਾਲਾ ਹੈ,ਕਮੇਟੀ ਬਣਾਉਣ ਦੀ ਗੱਲ ਹੋਈ ਸੀ, ਉਹ ਵੀ ਹੋ ਗਈ ਹੈ | “”

“ਦਿੱਲੀ ਪੁਲਿਸ ਨੇ ਵੀ ਐਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨਿਰਪੱਖ ਜਾਂਚ ਕਰ ਰਹੀ ਹੈ। ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਮੈਂ ਖਿਡਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਜਾਂਚ ਪੂਰੀ ਹੋਣ ਦਿੱਤੀ ਜਾਵੇ।”

ਪਿਛਲੇ 12 ਦਿਨਾਂ ਤੋਂ ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ, ਬਜਰੰਗ ਪੂਨੀਆ ਅਤੇ ਰਾਸ਼ਟਰਮੰਡਲ ਤਮਗਾ ਜੇਤੂ ਵਿਨੇਸ਼ ਫੋਗਾਟ ਸਮੇਤ ਕਈ ਚੈਂਪੀਅਨ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਕੁਸ਼ਤੀ ਮਹਾਸੰਘ ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਧਰਨੇ ‘ਤੇ ਬੈਠੇ ਹਨ।

ਪਹਿਲਵਾਨਾਂ ਦਾ ਦੋਸ਼ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਨਾਬਾਲਗ ਮਹਿਲਾ ਪਹਿਲਵਾਨਾਂ ਸਮੇਤ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ।ਪ੍ਰਦਰਸ਼ਨਕਾਰੀ ਖਿਡਾਰੀਆਂ ਦੀ ਮੰਗ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ।