‘ਦ ਖ਼ਾਲਸ ਬਿਊਰੋ:- ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ‘ਤੇ ਕਈ ਸਵਾਲ ਖੜੇ ਹੋ ਰਹੇ ਹਨ। ਪਾਕਿਸਤਾਨ ਵਿੱਚ ਇੱਕ ਹੋਰ ਸਿੱਖ ਕੁੜੀ ਦੇ ਅਗਵਾਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪਾਕਿਸਤਾਨ ‘ਚ 2 ਮੁਸਲਮਾਨ ਵਿਅਕਤੀਆਂ ਵੱਲੋਂ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਬੁਲਬੁਲ ਕੌਰ ਨੂੰ ਅਗਵਾਹ ਕਰ ਲਿਆ ਗਿਆ ਹੈ’।
17 year old Bulbaul Kaur, D/O Granthi of Gurdwara Sri Panja Sahib S. Preetam Singh Ji was abducted 15 days ago by 2 Muslim men
Hear her Father’s Plea for help and justice
We must address the issue of safety and freedom of religion for minorities in Pak @DrSJaishankar Ji @ANI pic.twitter.com/PTf8Cr4LQw— Manjinder Singh Sirsa (@mssirsa) September 19, 2020
ਸਿਰਸਾ ਨੇ ਪ੍ਰਧਾਨ ਮੰਤਰੀ ਵੱਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਬੁਲਬੁਲ ਕੌਰ ਦੇ ਪਰਿਵਾਰ ਵੱਲੋਂ ਲੜਕੀ ਨੂੰ ਅਗਵਾਹ ਕਰਕੇ ਜਬਰੀ ਧਰਮ ਤਬਦੀਲ ਕਰਵਾਉਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਸ ਖਬਰ ਨੂੰ ਸ਼ੇਅਰ ਕਰਨ ਤਾਂ ਜੋ ਇਸ ਲੜਕੀ ਨੂੰ ਪਰਿਵਾਰ ਤੱਕ ਪਹੁੰਚਾਇਆ ਜਾਵੇ।
ਪਾਕਿਸਤਾਨ ਵਿੱਚ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਪਾਕਿਸਤਾਨ ਤੋਂ ਅਜਿਹੀ ਖਬਰ ਮਿਲੀ ਹੋਵੇ, ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਰਹਿਣ ਵਾਲੀ ਸਿੱਖ ਕੁੜੀ ਜਗਜੀਤ ਕੌਰ ਨੂੰ ਅਗਵਾਹ ਕਰਕੇ ਉਸ ਦਾ ਧਰਮ ਪਰਿਵਰਤਨ ਕੀਤਾ ਗਿਆ ਸੀ।