The Khalas Tv Blog Punjab ਪਾਕਿਸਤਾਨ ਪ੍ਰਕਾਸ਼ ਪੁਰਬ ਮਨਾਉਣ ਜਾਣ ਲਈ ਸੰਗਤ 25 ਅਗਸਤ ਤੱਕ SGPC ਨੂੰ ਭੇਜ ਸਕੇਗੀ ਪਾਸਪੋਰਟ
Punjab

ਪਾਕਿਸਤਾਨ ਪ੍ਰਕਾਸ਼ ਪੁਰਬ ਮਨਾਉਣ ਜਾਣ ਲਈ ਸੰਗਤ 25 ਅਗਸਤ ਤੱਕ SGPC ਨੂੰ ਭੇਜ ਸਕੇਗੀ ਪਾਸਪੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ।ਇਸ ਲਈ ਸ਼ਿਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ ਪਹਿਲਾਂ 15 ਅਗਸਤ 2021 ਤੱਕ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਸੀ, ਹੁਣ ਇਹ ਵਧਾ ਕੇ 25 ਅਗਸਤ 2021 ਤੱਕ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸਾਹਿਬਾਨ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ। ਸੰਗਤ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।

Exit mobile version