Punjab

ਪਾਸਪੋਰਟ ਦੀ ਥਾਂ ਅਧਾਰ ਕਾਰਡ ਕਰਵਾਉਣ ਲਈ ਮੋਦੀ ਨੂੰ ਕਦੋਂ ਮਿਲਣਗੇ ਕੈਪਟਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਵਾਸਤੇ ਪਾਸਪੋਰਟ ਦੀ ਸ਼ਰਤ ਹਟਾਉਣ ਅਤੇ 20 ਡਾਲਰ ਫੀਸ ਹਟਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਪਾਸਪੋਰਟ ਦੀ ਥਾਂ ਅਧਾਰ ਕਾਰਡ ਨੂੰ ਪਛਾਣ ਪੱਤਰ ਵਜੋਂ ਵਰਤਿਆ ਜਾਵੇ ਅਤੇ ਅਧਾਰ ਕਾਰਡ ਦਿਖਾ ਕੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਇਹ ਮਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਾਸ ਕੀਤਾ ਗਿਆ। ਮਤੇ ਵਿਚ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਲਈ ਜੋ ਪਾਸਪੋਰਟ ਦਿਖਾਉਣ ਦੀ ਲਾਜ਼ਮੀ ਸ਼ਰਤ ਹੈ ਉਸਨੂੰ ਖਤਮ ਕਰਕੇ ਪਾਸਪੋਰਟ ਦੀ ਥਾਂ ਅਧਾਰ ਕਾਰਡ ਨੂੰ ਜ਼ਰੂਰੀ ਦਸਤਾਵੇਜ਼ ਬਣਾਇਆ ਜਾਵੇ। ਇਸ ਮਤੇ ਨੂੰ ਵਿਧਾਨ ਸਭਾ ਵਿੱਚ ਸਰਬ ਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੰਗ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਇੱਕ ਸਰਬ-ਪਾਰਟੀ ਜਥਾ ਭੇਜਿਆ ਜਾਵੇਗਾ।