‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਦੀਆਂ ਮੰਡੀਆਂ ‘ਚ ਹੁਣ ਤੱਕ 148221 ਟਨ ਕਣਕ ਦੀ ਖ਼ਰੀਦ ਦੇ ਕੱਲ 17 ਅਪ੍ਰੈਲ ਤੀਜੇ ਦਿਨ 148221 ਮੀਟ੍ਰਿਕ ਟਨ ਖ਼ਰੀਦ ਕੀਤੀ ਗਈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 145264 ਅਤੇ ਆੜ੍ਹਤੀਆਂ ਵਲੋਂ 2957 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 145264 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 35677 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 36542 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 31874 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 22171 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 10589 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 8411 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਖ਼ਰੀਦ ਦੇ ਤੀਸਰੇ ਦਿਨ ਖ਼ਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 187417 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

Related Post
India, International, Punjab, Video
VIDEO – Punjabi PRIME TIME Bulletin । TAJINDER KAUR।
March 18, 2026
