Punjab

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ED ਦੀ ਰੇਡ,ਘਰ ED ਟੀਮ ਵੱਲੋਂ ਛਾਪੇਮਾਰੀ

ED raid on former Congress Minister of Punjab

ਅਮਲੋਹ : ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ।

ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਘਰ ‘ਚ ਸਨ।

ਛਾਪੇਮਾਰੀ ਕਰਨ ਆਈ ਟੀਮ ਵਿੱਚ ਕਰੀਬ 10 ਲੋਕ ਸ਼ਾਮਲ ਹਨ। ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਾਧੂ ਸਿੰਘ ਧਰਮਾ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ।