The Khalas Tv Blog Punjab ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਦਾ ਅਲਰਟ: ਇਸ ਦਿਨ ਤੱਕ ਨਹੀਂ ਨਿਕਲੇਗੀ ਧੁੱਪ
Punjab

ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਦਾ ਅਲਰਟ: ਇਸ ਦਿਨ ਤੱਕ ਨਹੀਂ ਨਿਕਲੇਗੀ ਧੁੱਪ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗਈ ਹੈ।

ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਪਟਿਆਲਾ ਵਿੱਚ ਦੋ ਅਤੇ ਮੋਹਾਲੀ ਵਿੱਚ ਇੱਕ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਚਾ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਣਾ ਅੰਮ੍ਰਿਤਸਰ ਵਿੱਚ ਪੜ੍ਹਦਾ ਸੀ। ਮ੍ਰਿਤਕ ਪ੍ਰਦੀਪ ਸਿੰਘ ਦੀ ਉਮਰ ਕਰੀਬ 5 ਸਾਲ ਸੀ। ਸਕੂਲ ਦੀ ਪ੍ਰਿੰਸੀਪਲ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਬੱਚੇ ਨੂੰ ਪਹਿਲਾਂ ਠੰਢ ਕਾਰਨ ਬੁਖਾਰ ਹੋਇਆ ਸੀ। ਉਸ ਦਾ ਬੁਖਾਰ ਵਧਦਾ ਗਿਆ ਅਤੇ ਦਿਮਾਗ ਤੱਕ ਪਹੁੰਚ ਗਿਆ। ਜਿਸ ਤੋਂ ਬਾਅਦ ਕੱਲ੍ਹ ਉਸ ਦੀ ਮੌਤ ਹੋ ਗਈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗਈ ਹੈ। ਜਿਸ ਕਾਰਨ ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਲੋਕਾਂ ਨੂੰ ਹਾਈਵੇਅ ‘ਤੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ ਅਤੇ ਆਉਣ ਵਾਲੇ ਘੰਟਿਆਂ ਵਿੱਚ ਧੁੰਦ ਹੋਰ ਵੀ ਸੰਘਣੀ ਹੋ ਸਕਦੀ ਹੈ।

 ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਕੜਾਕੇ ਦੀ ਠੰਡ ਨੇ ਠਾਰ ਨੂੰ ਵਧਾ ਦਿੱਤਾ ਹੈ। ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਧੁੰਦ ਛਾਈ ਹੋਈ ਸੀ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਚੁੱਕੀ ਹੈ। ਅੱਜ ਵੀ ਸੂਰਜ ਨਿਕਲਣ ਦੇ ਕੋਈ ਆਸਾਰ ਨਹੀਂ ਹਨ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਤੋਂ ਰਾਹਤ ਨਹੀਂ ਮਿਲਦੀ ਦਿਸ ਰਹੀ।

ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਦੋਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਦਿੱਤਾ ਗਿਆ ਹੈ।

Exit mobile version