The Khalas Tv Blog India ਪੰਜਾਬ ਲਾਕਡਾਊਨ ‘ਚ ਕਣਕ ਦੀ ਪਹਿਲੀ ਖ਼ਰੀਦ ਹੋਈ 3119 ਮੀਟ੍ਰਿਕ ਟਨ
India Punjab

ਪੰਜਾਬ ਲਾਕਡਾਊਨ ‘ਚ ਕਣਕ ਦੀ ਪਹਿਲੀ ਖ਼ਰੀਦ ਹੋਈ 3119 ਮੀਟ੍ਰਿਕ ਟਨ

‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਵਿੱਚ ਅੱਜ 15 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ ਤੇ ਪੂਰੇ ਸੂਬੇ ਵਿੱਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ਵਿਖੇ ਵਿੱਚੋਂ 3119 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ।

ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 860  ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 763 ਟਨ ਅਤੇ ਪਨਸਪ ਵੱਲੋਂ 301 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 501 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਜਦਕਿ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 56 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 574 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।

ਆਸ਼ੂ ਨੇ ਕਿਹਾ ਕਿ ਖ਼ਰੀਦ ਤੋਂ 48 ਘੰਟੇ ਬਾਅਦ ਜਿਣਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ।

Exit mobile version