ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਲੜਕੀਆਂ ਅਤੇ ਔਰਤਾਂ ਦੀ ਸਿਹਤ ਨੂੰ ਲੈ ਕੇ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿਚ 2 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਕੈਂਪਾਂ ਵਿਚ ਇਕ ਤਾਂ ਔਰਤਾਂ ਗੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਉੱਥੇ ਹੀ ਕੈਂਸਰ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਜਾਵੇਗੀ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਕੀਤੀ ਜਾਵੇਗੀ ਅਤੇ ਅੰਗਹੀਣ ਵਿਅਕਤੀ ਵੀ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਦੇ ਹਨ। ਇਸ ਦੇ ਨਾਲ ਹੀ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਜਦੋਂ ਲੜਕੀਆਂ ਕਿਸ਼ੋਰ ਅਵਸਥਾ ਵਿਚੋਂ ਦੀ ਲੰਘਦੀਆਂ ਹਨ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਪੈਂਦਾ ਹੈ, ਕਈ ਵਾਰ ਤਾਂ ਉਹ ਇਨ੍ਹਾਂ ਗੱਲਾਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਨਾਲ ਵੀ ਸਾਂਝਾ ਨਹੀਂ ਕਰਗੇ ਪਰ ਉਨ੍ਹਾਂ ਨੂੰ ਕਈ ਬਿਮਾਰੀਆਂ ਨੇ ਘੇਰਿਆ ਹੁੰਦਾ ਹੈ।
ਲਗਾਏ ਜਾਣ ਵਾਲੇ ਕੈਂਪਾਂ ਦੇ ਵਿਚ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਲੜਕੀਆਂ ਨੂੰ ਬਣਦੀ ਕਾਊਂਸਲਿੰਗ ਵੀ ਦਿੱਤੀ ਜਾਵੇਗੀ, ਜਿਸ ਨਾਲ ਲੜਕੀਆਂ ਵਿਚ ਜਾਗਰੂਕਤਾ ਵਧੇ। ਇਸ ਸਬੰਧੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਕੈਂਪ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰਨਗੇ। ਕੈਂਪ ਵਿੱਚ ਸਿੱਖਿਆ ਵਿਭਾਗ, ਹੁਨਰ ਵਿਭਾਗ ਅਤੇ ਹੋਰ ਕਈ ਵਿਭਾਗ ਇਕੱਠੇ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਔਰਤਾਂ ਲਈ ਹੈਲਪਲਾਈਨ ਨੰਬਰ 181 ਚਲਾਈ ਜਾ ਰਹੀ ਹੈ। ਇਸ ਨੰਬਰ ‘ਤੇ ਹਰ ਮਹੀਨੇ ਪੰਜ ਹਜ਼ਾਰ ਤੋਂ ਵੱਧ ਸ਼ਿਕਾਇਤਾਂ ਆ ਰਹੀਆਂ ਹਨ। ਇਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ – ਗੁਰੂ ਨਗਰੀ ‘ਚ ਹੋਇਆ ਧਮਾਕਾ! ਪੁਲਿਸ ਜਾਂਚ ਜਾਰੀ