ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਰੇ ਸਕੂਲਾਂ ਦੀਆਂ ਪ੍ਰੀਖਿਆਵਾਂ 31 ਮਾਰਚ ਤੱਕ ਮੁਅੱਤਲ ਕਰ ਦਿੱਤੀਆਂ ਸਨ। ਜਿਸ ਤੋਂ ਬਾਅਦ ਅੱਜ ਪੰਜਾਬ ਸਕੂਲ ਸਿੱਖਿਆਂ ਬੋਰਡ ਨੇ ਅਹਿਮ ਫੈਸਲਾ ਲੈਦਿਆਂ, ਬਾਰਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਦੀ ਡੇਟ-ਸ਼ੀਟ ਜਾਰੀ ਕਰ ਦਿੱਤੀ ਹੈ। 3 ਅਪ੍ਰੈਲ 2020 ਦਿਨ ਸ਼ੁੱਕਰਵਾਰ ਨੂੰ ਪੇਪਰ ਸ਼ੁਰੂ ਹੋ ਕੇ 18 ਅਪ੍ਰੈਲ 2020 ਨੂੰ ਖਤਮ ਹੋਣਗੇ।