The Khalas Tv Blog Punjab ਪੰਜਾਬ ਸਰਕਾਰ ਪੇਪਰ ਲੈਣ ‘ਚ ਨਾਕਾਮ, 10ਵੀਂ ਦੇ ਵਿਦਿਆਰਥੀ ਬਿਨਾਂ ਪੇਪਰਾਂ ਤੋਂ 11ਵੀਂ ‘ਚ ਹੋਣਗੇ
Punjab

ਪੰਜਾਬ ਸਰਕਾਰ ਪੇਪਰ ਲੈਣ ‘ਚ ਨਾਕਾਮ, 10ਵੀਂ ਦੇ ਵਿਦਿਆਰਥੀ ਬਿਨਾਂ ਪੇਪਰਾਂ ਤੋਂ 11ਵੀਂ ‘ਚ ਹੋਣਗੇ

‘ਦ ਖ਼ਾਲਸ ਬਿਊਰੋ :- ਦੇਸ਼ ਵਿਆਪੀ ਲਾਕਡਾਊਨ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਦੇ ਆਧਾਰ ’ਤੇ ਅਗਲੀ ਜਮਾਤ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਆਇਦ ਕਰਫਿਊ/ਲਾਕਡਾਊਨ ਦੇ ਮੱਦੇਨਜ਼ਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਇਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਬਾਰੇ ਸੂਬਾ ਸਰਕਾਰ, ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਚੱਲੇਗੀ।

ਉੱਥੇ ਦੂਜੇ ਪਾਸੇ ਮੁਲਤਵੀ ਕੀਤੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਪਹਿਲੀ ਜੁਲਾਈ ਤੋਂ 15 ਜੁਲਾਈ ਤੱਕ ਲਈਆਂ ਜਾਣਗੀਆਂ। ਕੇਂਦਰੀ ਮਨੁੱਖੀ ਸਰੋਤ ਵਿਕਾਸ ਬਾਰੇ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਕਿਹਾ, ‘‘ਵਿਦਿਆਰਥੀਆਂ ਵਲੋਂ ਬੇਸਬਰੀ ਨਾਲ ਬਾਕੀ ਰਹਿੰਦੇ ਇਮਤਿਹਾਨਾਂ ਦੇ ਸ਼ਡਿਊਲ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਫ਼ੈਸਲਾ ਲਿਆ ਗਿਆ ਹੈ ਕਿ ਇਹ ਪ੍ਰੀਖਿਆਵਾਂ ਪਹਿਲੀ ਜੁਲਾਈ ਤੋਂ 15 ਜੁਲਾਈ ਤੱਕ ਲਈਆਂ ਜਾਣਗੀਆਂ।’’ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਸੀਬੀਐੱਸਈ ਵਲੋਂ ਐਲਾਨੀ ਜਾਵੇਗੀ।

 

Exit mobile version