Punjab

ਬਰਨਾਲੇ ਤੋਂ ਬਾਅਦ ਸਿੱਧੂ ਮੂਸੇਵਾਲੇ ਖਿਲਾਫ਼ ਧੂਰੀ ‘ਚ ਹੋਇਆ ਦੂਜਾ ਪਰਚਾ

‘ਦ ਖ਼ਾਲਸ ਬਿਊਰੋ :- ਵਿਵਾਦਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ਼ ਬਰਨਾਲਾ ਦੇ ਧਨੌਲਾ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਹੁਣ ਧੂਰੀ ਵਿੱਚ ਵੀ ਦੂਜਾ ਕੇਸ ਦਰਜ ਕੀਤਾ ਗਿਆ ਹੈ। ਪਿਛਲੇ ਦਿਨੀਂ ਲੱਡਾ ਕੋਠੀ ਸ਼ੂਟਿੰਗ ਰੇਂਜ਼ ‘ਚ ਆਪਣੇ ਸਾਥੀਆਂ ਸਮੇਤ ਸਿੱਧੂ ਮੂਸੇਵਾਲੇ ਦੀ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਸ ਵੀਡੀਓ  ਦੇ ਮੱਦੇਨਜ਼ਰ ਸੁਿੱਧੂ ਤੇ ਉਸਦੇ ਸਾਥੀਆਂ ਖਿਲਾਫ਼ ਜ਼ੇਰੇ ਦਫ਼ਾ 188 ਆਈਪੀਸੀ ਤੇ ਸੈਕਸ਼ਨ 51 ਆਫ਼ ਦਿ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਥਾਣਾ ਸਦਰ ਧੂਰੀ ਵਿਖੇ ਪਹਿਲਾ ਕੇਸ ਦਰਜ ਕੀਤਾ ਗਿਆ। ਇਸ ਵੀਡੀਓ ‘ਚ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਧੂ ਨੂੂੂੰ ਦਿੱਤੀ ਜਾ ਰਹੀ ਟ੍ਰੇਨਿੰਗ ਦੀ ਜਾਣਕਾਰੀ ਜ਼ਿਲ੍ਹਾ ਬਰਨਾਲਾ ਦੇ ਥਾਣਾ ਜ਼ੁਲਕਾਂ ਪੁਲੀਸ ਤੱਕ ਵੀ ਪਹੁੰਚ ਗਈ ਹੈ। ਜਿਸ ਵਿੱਚ ਸਿੱਧੂ ਮੂਸੇਵਾਲ ਤੇ ਮੌਜੂਦਾ ਸਾਥੀਆਂ ਸਮੇਤ ਤੇ ਪੁਲਿਸ ਮੁਲਾਜ਼ਮਾਂ ਖਿਲਾਫ਼ ਥਾਣਾ ਧਲੌਲਾ ਵਿੱਚ ਕੇਸ ਦਰਜ ਹੋਇਆ। ਪੁਲਿਸ ਮੁੱਖੀ ਸੰਦੀਪ ਗਰਗ ਅਨੁਸਾਰ ਗਾਇਕ ਸਿੱਧੂ ਵਿਚੋਂ ਇੱਕ ਦੀ ਪਛਾਣ ਹੌਲਦਾਰ ਗਗਨਦੀਪ ਸਿੰਘ ਵਜੋਂ ਹੋਈ ਹੈ।

ਜਦਕਿ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਲਏ ਬਿਨਾਂ ਹੀ ਉਸ ਨੂੰ ਭੇਜ ਦਿੱਤਾ ਸੀ, ਜਿਸ ਕਾਰਨ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਤੇ ਹੌਲਦਾਰ ਗਗਨਦੀਪ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਵਿਭਾਗ ਵੱਲੋਂ ਇੰਸਪੈਕਟਰ ਦੀ ਤਿੰਨ ਮਹੀਨਿਆਂ ਦੀ ਤਨਖਾਹ ਵਿੱਚ ਵੀ ਕਟੌਤੀ ਕਰਨ ਦੇ ਹੁਕਮ ਦਿੱਤੇ ਗਏ ਹਨ ਤੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਵੀ ਕੀਤਾ ਗਿਆ।

ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੀ ਏ.ਕੇ. 47 ਨਾਲ ਗੋਲੀਬਾਰੀ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਕੁੱਝ ਪੁਲਿਸ ਮੁਲਾਜ਼ਮ ਵੀ ਨਜ਼ਰ ਆਏ ਸਨ। ਇਸ ਵੀਡੀਓ ਵਿੱਚ ਸ਼ਾਮਲ ਇੱਕ ਪੁਲਿਸ ਮੁਲਾਜ਼ਮ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜਿਸ ਨੂੰ ਥਾਣਾ ਜੁਲਕਾਂ ਦੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਡੀਐੱਸਪੀ ਸੰਗਰੂਰ ਦਲਜੀਤ ਸਿੰਘ ਵਿਰਕ ਤੇ ਉੱਚ ਅਧਿਕਾਰੀਆਂ ਤੋਂ ਮਨਜ਼ੂਰੀ ਲਏ ਬਿਨਾਂ ਭੇਜ ਦਿੱਤਾ ਸੀ। ਮਾਮਲੇ ਦੀ ਜਾਂਚ ਕਰਦਿਆਂ ਐੱਸਐੱਸਪੀ ਪਟਿਆਲਾ ਨੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਤੇ ਗਗਨਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਮੁਅੱਤਲ ਕਰਦਿਆਂ ਦੋਹਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ। ਗਾਇਕ ਸਿੱਧੁੂ ਮੂਸੇਵਾਲਾ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਥਾਣਾ ਧਨੌਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ।