Human Rights International

ਬਲੋਚਿਸਤਾਨ ਦੀ ਸਰਕਾਰ ਨੇ ਸਿੱਖ ਭਾਇਚਾਰੇ ਨੂੰ ਸੌਂਪਿਆ ਦੋ ਸੌ ਸਾਲ ਪੁਰਾਣਾ ਗੁਰਦੁਆਰਾ

‘ਦ ਖ਼ਾਲਸ ਬਿਊਰੋ- ਬਲੋਚਿਸਤਾਨ ਸਰਕਾਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਮੁੜ ਧਾਰਮਿਕ ਸਥਾਨ ‘ਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ। ਪਾਕਿਸਤਾਨ ਸਰਕਾਰ ਨੇ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਾਲ ਦੇ ਹੋਰਨਾਂ ਸਕੂਲਾਂ ‘ਚ ਭੇਜ ਕੇ ਗੁਰਦੁਆਰਾ ਸਿੱਖਾਂ ਨੂੰ ਸੌਂਪਣ ਦਾ ਫੈਸਲਾ ਸੁਣਾਇਆ ਹੈ।

SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦਾ ਧੰਨਵਾਦ ਕੀਤਾ ਹੈ। ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਸੰਗਤ ਲਈ ਖੋਲ੍ਹਣ ਦਾ ਮੈਂ ਧੰਨਵਾਦ ਕਰਦਾ ਹਾਂ। ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੰਦਾ ਹਾਂ। ਕਿ ਪਾਕਿਸਤਾਨ ਅੰਦਰ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ ਵਿੱਚੋਂ ਕਈ ਗੁਰੂ ਘਰ ਦੇਸ਼ ਵੰਡ ਮਗਰੋਂ ਬੰਦ ਕਰ ਦਿੱਤੇ ਗਏ ਸੀ।

ਸੰਗਤਾਂ ਦੀ ਮੰਗ ’ਤੇ ਗੁਰਦੁਆਰਾ ਸਾਹਿਬ ਮੁੜ ਸੰਗਤ ਅਰਪਣ ਕਰਨਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜ਼ਮਾਨੀ ਹੈ। ਇਸ ਨਾਲ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾ ਸਕਣਗੀਆਂ।
ਪਾਕਿਸਤਾਨ ਅੰਦਰ ਵੱਡੀ ਗਿਣਤੀ ‘ਚ ਸਿੱਖਾਂ ਦੇ ਇਤਿਹਾਸਿਕ ਗੁਰਦੁਆਰੇ ਹਨ, ਜਿਹੜੇ 1947 ਦੀ ਭਾਰਤ-ਪਾਕਿ ਵੰਡ ਸਮੇਂ ਪਾਕਿਸਤਾਨ ‘ਚ ਰਹਿ ਗਏ ਸਨ। ਇਹਨਾਂ ਵਿੱਚੋਂ ਕਈ ਇਤਿਹਾਸਿਕ ਸਥਾਨਾਂ ਨੂੰ ਵੰਡ ਤੋਂ ਬੰਦ ਕਰ ਦਿੱਤਾ ਗਿਆ।