International

ਭਾਰਤ ਨੇ ਮਹਾਂਮਾਰੀ ਦੌਰਾਨ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਪਾਕਿਸਤਾਨ ਦੇ ਦੋਸ਼ ਨਕਾਰੇ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਨੇ ਐਤਵਾਰ ਨੂੰ ਭਾਰਤ ‘ਤੇ ਜਾਣਬੁੱਝ ਕੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕੀਤਾ ਸੀ ਕਿ ਭਾਰਤ ਦੀ ਮੋਦੀ ਸਰਕਾਰ ਜਾਣ ਬੁੱਝ ਕੇ ਕੋਰੋਨਾ ਵਾਇਰਸ ਮਾਮਲੇ ਵਿੱਚ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।ਇਮਰਾਨ ਖਾਨ ਨੇ ਦੋਸ਼ ਲਾਇਆ ਸੀ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਲੱਖਾਂ ਮੁਸਲਮਾਨ ਮੁਸੀਬਤ ਵਿੱਚ ਹਨ।

ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਇਸ ਮਾਮਲੇ ਵਿੱਚ ਪਾਕਿਸਤਾਨ ਅਤੇ ਓਆਈਸੀ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ।
ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਹੈ, “ਪਾਕਿਸਤਾਨ ਦੀ ਟਿੱਪਣੀ ਹੈਰਾਨ ਕਰਨ ਵਾਲੀ ਹੈ। ਪਾਕਿਸਤਾਨ ਦੀ ਸਰਕਾਰ ਦੇਸ਼ ਦੇ ਅੰਦਰ ਕੋਰੋਨਾ ਵਾਇਰਸ ਦੇ ਮਹਾਂਮਾਰੀ ਨਾਲ ਲੜਨ ਦੇ ਯੋਗ ਨਹੀਂ ਹੈ, ਇਸ ਲਈ ਉਹ ਅਜਿਹੀਆਂ ਟਿਪਣੀਆਂ ਰਾਹੀਂ ਧਿਆਨ ਹਟਾਉਣਾ ਚਾਹੁੰਦੀ ਹੈ। ਉਹ ਬੇਬੁਨਿਆਦ ਦੋਸ਼ ਲਗਾ ਰਹੇ ਹਨ।”