ਚੰਡੀਗੜ੍ਹ- ਅੱਜ 21 ਫਰਵਰੀ ਦਿਨ ਸ਼ੁਕਰਵਾਰ ਨੂੰ ਪੰਜਾਬੀ ਮਾਂ ਬੋਲੀ ਕੌਮਾਂਤਰੀ ਦਿਹਾੜੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਵੱਡਾ ਫੈਸਲਾ ਲਿਆ। ਉਹਨਾਂ ਫੈਸਲਾ ਲਾਗੂ ਕਰਦਿਆ ਸੂਬੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆ, ਬੋਰਡਾਂ,ਕਾਰਪੋਰੇਸ਼ਨ ਦੇ ਸਾਇਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਸੰਬੰਦੀ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
