ਚੰਡੀਗੜ੍ਹ ( ਹਿਨਾ ) ਮੋਹਾਲੀ ‘ਚ ਇੱਕ 65 ਸਾਲ ਮਹਿਲਾ ਦੀ ਕੋਰੋਨਾ ਟੈਸਟ ਰਿਪੋਰਟ ਪੋਜ਼ੀਟਿਵ ਆਈ ਹੈ।ਕੋਰੋਨਾਵਾਇਰਸ ਦੇ ਇਸ ਨਵੇਂ ਪੋਜ਼ੀਟਿਵ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ,ਜਦਕਿ ਮੋਹਾਲੀ ਵਿੱਚ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 7 ਹੋ ਗਈ ਹੈ।
ਮੋਹਾਲੀ ਵਿੱਚ 65 ਸਾਲ ਦੀ ਇਸ ਮਹਿਲਾ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਉਣ ਤੋਂ ਪਤਾ ਚੱਲਿਆ ਕਿ ਇਸ ਨੂੰ 6 ਦਿਨ ਪਹਿਲਾਂ ਛਾਤੀ ਵਿੱਚ ਦਰਦ ਹੋਇਆ ਸੀ ਅਤੇ ਸਾਹ ਲੈਣ ਵਿੱਚ ਪਰੇਸ਼ਾਨੀ ਆਈ ਸੀ ਜਿਸ ਤੋਂ ਬਾਅਦ ਇਸ ਮਹਿਲਾ ਨੂੰ PGI ਵਿੱਚ ਭਰਤੀ ਕਰਵਾਇਆ ਗਿਆ। ਪ੍ਰਸ਼ਾਸਨ ਹੁਣ ਉਨ੍ਹਾਂ ਸਾਰੇ ਲੋਕਾਂ ਨੂੰ ਟਰੇਸ ਕਰਨ ਵਿੱਚ ਲੱਗਿਆ ਹੈ ਜੋ 65 ਸਾਲ ਦੀ ਇਸ ਮਹਿਲਾ ਦੇ ਸੰਪਰਕ ਵਿੱਚ ਆਏ ਸਨ। ਇਨ੍ਹਾਂ ਸਾਰੇ ਲੋਕਾਂ ਨੂੰ ਹੁਣ ਆਈਸੋਲੇਸ਼ਨ ਵਿੱਚ ਰੱਖਿਆ ਜਾਵੇਗਾ, ਜੇਕਰ ਇਸ ਦੌਰਾਨ ਇਨ੍ਹਾਂ ਚੋਂ ਕਿਸੇ ਵਿੱਚ ਵੀ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਕੋਰੋਨਾ ਦਾ ਟੈਸਟ ਵੀ ਕਰਵਾਇਆ ਜਾਵੇਗਾ।
ਟ੍ਰਾਈ ਸਿਟੀ ਵਿੱਚ ਹੁਣ ਤੱਕ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 17 ਹੋ ਗਈ ਹੈ। ਚੰਡੀਗੜ੍ਹ ਵਿੱਚ 27 ਮਾਰਚ ਨੂੰ ਕੋਰੋਨਾ ਪੋਜ਼ੀਟਿਵ ਦਾ ਨਵਾਂ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਚੰਡੀਗੜ੍ਹ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 9 ਤੱਕ ਪਹੁੰਚ ਗਈ ਸੀ। ਪੰਚਕੂਲਾ ਵਿੱਚ ਕਾਫ਼ੀ ਦਿਨ ਪਹਿਲਾਂ ਕੋਰੋਨਾ ਪੋਜ਼ੀਟਿਵ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ।