The Khalas Tv Blog Punjab ਮੋਹਾਲੀ ਧਮਾਕੇ ‘ਚ ਇੱਕ ਹੋਰ ਗ੍ਰਿਫਤਾਰ
Punjab

ਮੋਹਾਲੀ ਧਮਾਕੇ ‘ਚ ਇੱਕ ਹੋਰ ਗ੍ਰਿਫਤਾਰ

ਦ ਖ਼ਾਲਸ ਬਿਊਰੋ : ਮੁਹਾਲੀ ਧਮਾ ਕਾ ਵਿੱਚ ਪੁਲਿਸ ਨੂੰ ਇੱਕ ਹੋਰ ਸਫਲਤਾ ਮਿਲੀ ਹੈ। ਮੋਹਾਲੀ ਧ ਮਾਕੇ ਮਾਮਲੇ ਵਿੱਚ ਪੁਲਿਸ ਨੇ ਜਗਦੀਪ ਕੰਗ ਨਾਂ ਦੇ ਵਿਅਕਤੀ ਨੂੰ ਗ੍ਰਿ ਫ਼ਤਾਰ ਕੀਤਾ ਹੈ।ਜਗਦੀਪ ਕੰਗ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ 9 ਦਿਨ ਦਾ ਪੁਲਿਸ ਰਿਮਾਂ ਡ ਦੇ ਦਿੱਤਾ ਹੈ। ਜਾਣਕਾਰੀ ਮੁਤਾਬਿਕ ਜਗਦੀਪ ਕੰਗ ਪੰਜਾਬੀ ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਹੈ। ਇਸ ਨੂੰ ਦਿੱਲੀ ਤੋਂ ਗ੍ਰਿਫ਼ ਤਾਰ ਕਰਨ ਬਾਰੇ ਦੱਸਿਆ ਜਾ ਰਿਹਾ ਹੈ।ਇਸ ਮਾਮਲੇ ‘ਚ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਹ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਸਨ।

ਮੁਲ ਜ਼ਮ ਜਗਦੀਪ ਕੰਗ ਦਾ ਅੱਜ ਸਿਵਲ ਹਸਪਤਾਲ ਫ਼ੇਜ਼ 6 ਮੁਹਾਲੀ ਵਿਖੇ ਮੈਡੀਕਲ ਕਰਵਾਇਆ ਗਿਆ ਹੈ। ਇਸ ਦੌਰਾਨ ਨਿਸ਼ਾਨ ਸਿੰਘ ਨੂੰ ਵੀ ਪੁੱਛਗਿਛ ਲਈ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਨਿਸ਼ਾਨ ਸਿੰਘ ਨੂੰ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲੇ ਦੇ ਮਾਮਲੇ ‘ਚ ਫਰੀਦਕੋਟ ਸੀਆਈਏ ਨੇ ਅੰਮ੍ਰਿਤਸਰ ਤੋਂ ਫੜਿਆ ਹੈ। ਉਹ ਦੋ ਮਹੀਨੇ ਪਹਿਲਾਂ ਹੀ ਜੇ ਲ੍ਹ ਤੋਂ ਰਿਹਾ ਅ ਹੋਇਆ ਸੀ। ਨਿਸ਼ਾਨ ਸਿੰਘ ਤਰਨਤਾਰਨ ਦੇ ਭਿੱਖੀਵਿੰਡ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਹੈ।

Exit mobile version