‘ਦ ਖ਼ਾਲਸ ਬਿਊਰੋ:- ਰਾਜ ਸਭਾ ਵਿੱਚ ਖੇਤੀ ਆਰਡੀਨੈਂਸ ਬਿੱਲ ਪਾਸ ਹੋਣ ਦੇ ਖਿਲਾਫ਼ ਕਾਂਗਰਸ ਪਾਰਟੀ ਦੇ ਸਾਂਸਦ ਮੈਂਬਰਾਂ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਕਾਨਫਰੰਸ ਵਿੱਚ ਰਾਜ ਸਭਾ ਸਾਂਸਦ ਪ੍ਰਤਾਪ ਸਿੰਘ ਬਾਜਵਾ, ਸ਼ਕਤੀ ਸਿੰਘ ਗੋਇਲ ਸਮੇਤ ਹੋਰ ਕਈ ਨੇਤਾ ਇਹ ਪ੍ਰੈੱਸ ਕਾਨਫਰੰਸ ਕਰਨਗੇ। ਕਾਂਗਰਸ ਪਾਰਟੀ ਨੇ ਇਸ ਲੜਾਈ ਨੂੰ ਅੱਗੇ ਤੱਕ ਲੈ ਕੇ ਜਾਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੱਲ੍ਹ ਕਾਂਗਰਸ ਦੀ ਹੋਣ ਜਾ ਰਹੀ ਅਹਿਮ ਬੈਠਕ ਵਿੱਚ ਵੀ ਇਸ ਮੁੱਦੇ ਨੂੰ ਉਠਾਇਆ ਜਾਵੇਗਾ।
