International Punjab

ਵਿਦੇਸ਼ ‘ਚ ਨੌਜਵਾਨ ਨਾਲ ਜੋ ਹੋਇਆ ਪਰਿਵਾਰ ਨੂੰ ਯਕੀਨ ਨਹੀਂ ! ਫੋਨ ਦੀ ਘੰਟੀ ਨੇ ਹੋਸ਼ ਉੱਡਾ ਦਿੱਤੇ

ਬਿਉਰੋ ਰਿਪੋਰਟ : ਕੈਨੇਡਾ ਤੋਂ ਪੰਜਾਬੀ ਨੌਜਵਾਨ ਨੂੰ ਲੈਕੇ ਮਾੜੀ ਖਬਰ ਸਾਹਮਣੇ ਆਈ ਹੈ । ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ । ਪਰਿਵਾਰ ਨੂੰ ਸਵੇਰੇ ਫੋਨ ਆਇਆ ਕਿ ਅਚਾਨਕ 2 ਟਰੱਕਾਂ ਵਿੱਚ ਆਉਣ ਨਾਲ ਉਸ ਦੀ ਮੌਤ ਹੋ ਗਈ । 24 ਸਾਲ ਦੀ ਸਤਵਿੰਦਰ ਸਿੰਘ ਕਪੂਰਥਲਾ ਦੇ ਬਲਾਕ ਢਿਲਵਾਂ ਫੱਤੂ ਚੱਕ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੇ ਪਿਤਾ ਸੁਖਜਿੰਦਰ ਸਿੰਘ ਜੋ ਸਾਬਕਾ ਸਰਪੰਚ ਹਨ ਉਨ੍ਹਾਂ ਨੇ ਦੱਸਿਆ ਕਿ ਪੁੱਤਰ ਤਕਰੀਬਨ ਢਾਈ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ । ਉਸ ਦੀ ਪੜ੍ਹਾਈ ਖਤਮ ਹੋ ਚੁੱਕੀ ਸੀ ਅਤੇ ਹੁਣ ਉਹ ਵਰਕ ਪਰਮਿਟ ‘ਤੇ ਬਰੈਂਪਟਨ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ । ਪਰਿਵਾਰ ਨੂੰ ਹੁਣ ਵੀ ਯਕੀਨ ਨਹੀਂ ਹੋ ਰਿਹਾ ਹੈ ਕਿ ਆਖਿਰ ਸਤਵਿੰਦਰ ਇਸ ਦੁਨੀਆ ਵਿੱਚ ਨਹੀਂ ਰਿਹਾ । ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਦੇ ਲੋਕਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਤਵਿੰਦਰ ਨੂੰ ਅਖੀਰਲੀ ਵਾਰ ਵੇਖਣਾ ਚਾਹੁੰਦੇ ਹਨ,ਇਸ ਲਈ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਈ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ NRI ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਸਨ ਕਿ ਜਿੰਨਾਂ ਪੰਜਾਬੀਆਂ ਦੀ ਮੌਤ ਵਿਦੇਸ਼ ਵਿੱਚ ਹੁੰਦੀ ਹੈ ਉਨ੍ਹਾਂ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਿੱਚ ਉਹ ਪਰਿਵਾਰਾਂ ਦੀ ਇਸ ਦੁੱਖ ਦੀ ਘੜੀ ਵਿੱਚ ਮਦਦ ਕਰਨ ।