India

ਵੋਟਾਂ ਦੇ ਨਤੀਜਿਆਂ ਉੱਤੇ ਸੂਬਿਆਂ ‘ਚ ਜਸ਼ਨ, ਚੋਣ ਕਮਿਸ਼ਨ ਹੋਇਆ ਸਖਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਇਕ ਪੱਤਰ ਵਿਚ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਮੀਡੀਆਂ ਰਾਹੀਂ ਇਹ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸੂਬਿਆਂ ਦੇ ਕੁੱਝ ਇਲਾਕਿਆਂ ਵਿਚ ਚੋਣ ਨਤੀਜਿਆਂ ‘ਤੇ ਜਸ਼ਨ ਮਨਾਇਆ ਜਾ ਰਿਹਾ ਹੈ। ਜੋ ਕਿ ਕਮਿਸ਼ਨ ਵੱਲੋਂ 28 ਅਪ੍ਰੈਲ ਨੂੰ ਜਾਰੀ ਕੀਤੇ ਗਏ ਇਕ ਪੱਤਰ ਦਾ ਪੂਰੀ ਤਰ੍ਹਾਂ ਉਲੰਘਣ ਹੈ।

ਕਮਿਸ਼ਨ ਨੇ ਕਿਹਾ ਕਿ ਇਹ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ ਤੇ ਮੁੜ ਤੋਂ ਨਿਰਦੇਸ਼ ਦੇ ਰਹੇ ਹਾਂ ਕਿ ਕੋਰੋਨਾ ਮਹਾਂਮਾਰੀ ਦੇ ਖਿਲਾਫ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦਾ ਪੂਰਾ ਤਰ੍ਹਾਂ ਪਾਲਣ ਕਰਵਾਉਂਦਿਆਂ ਇਨ੍ਹਾਂ ਗਤੀਵਿਧਿਆਂ ਨੂੰ ਰੋਕਿਆ ਜਾਵੇ ਤੇ ਇਸ ਲਈ ਜ਼ਰੂਰੀ ਕਦਮ ਚੁੱਕੇ ਜਾਣ। ਕਮਿਸ਼ਨ ਨੇ ਕਿਹਾ ਕਿ ਜਿੰਮੇਦਾਰ ਐੱਸਐੱਚਓ ਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਸਸਪੈਂਡ ਕੀਤਾ ਜਾਵੇਗਾ।