ਚੰਡੀਗੜ੍ਹ- ਕੋਰੋਨਾਵਾਇਰਸ ਦੇ ਪ੍ਰਕੋਪ ਨਾਲ ਪੂਰੀ ਦੁਨੀਆ ਡਰੀ ਹੋਈ ਹੈ। ਹਰ ਰੋਜ਼ ਦੁਨੀਆ ਦੇ ਅਲੱਗ-ਅਲੱਗ ਦੇਸ਼ਾਂ ਤੋਂ ਕਈ ਮੌਤਾਂ ਦੀ ਗਿਣਤੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਸਪੇਨ ਵਿੱਚ 24 ਘੰਟਿਆਂ ਵਿੱਚ ਕੋਰੋਨਾਵਾਇਰਸ ਨਾਲ 849 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਹ ਅੰਕੜਾ ਕੋਰੋਨਾਵਾਇਰਸ ਦਾ ਪ੍ਰਕੋਪ ਸ਼ੁਰੂ ਹੋਣ ਤੋਂ ਬਾਅਦ ਦਾ ਸਭ ਤੋਂ ਵੱਡਾ ਅੰਕੜਾ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਸਪੇਨ ਵਿੱਚ ਕੋਰੋਨਾਵਾਇਰਸ ਨਾਲ ਹੋਈ ਮੌਤਾਂ ਦੀ ਗਿਣਤੀ ਹੁਣ 8,189 ਹੈ। ਇਟਲੀ ਤੋਂ ਬਾਅਦ ਸਪੇਨ ਯੂਰਪ ਦਾ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਦੇਸ਼ ਹੈ।