ਚੰਡੀਗੜ੍ਹ ਬਿਊਰੋ:- ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ 19 ਮਾਰਚ ਨੂੰ ਭੋਗ ਪੈਣ ਉਪਰੰਤ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ 17 ਮਾਰਚ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋ ਚੁੱਕੇ ਹਨ ਅਤੇ ਭੋਗ 19 ਮਾਰਚ ਨੂੰ ਪਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਿੱਖ ਕੌਮ ਸਮੁੱਚੀ ਮਨੁੱਖਤਾ ਦਾ ਭਲਾ ਮੰਗਦੀ ਹੈ ਅਤੇ ਵਰਤਮਾਨ ਸੰਕਟ ਤੋਂ ਮਾਨਵਤਾ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਰੂਪ ਵਿੱਚ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਹਾਮਾਰੀ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਪ੍ਰੇਰਣਾ ਕਰਨ ਲਈ ਪ੍ਰਵੇਸ਼ ਦੁਆਰਾ ’ਤੇ ਸੇਵਾਦਾਰ ਸਾਵਧਾਨੀ ਵਰਤਣ ਲਈ ਬੇਨਤੀ ਕਰ ਰਹੇ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਤੋਂ ਪਹਿਲਾਂ ਹੱਥ ਧੋਣ ਵਾਲੇ ਸਥਾਨਾਂ ’ਤੇ ਤੋਲੀਏ ਹਟਾ ਕੇ ਨੈਪਕਿੰਨ ਲਾਜ਼ਮੀ ਕਰਨ ਲਈ ਕਿਹਾ ਗਿਆ ਹੈ। ਕੂੜਾਦਾਨ ਵੀ ਲਗਾਏ ਜਾ ਰਹੇ ਹਨ, ਤਾਂ ਜੋ ਇੱਕ ਵਾਰ ਹੱਥ ਸਾਫ਼ ਕਰਨ ਮਗਰੋਂ ਵਰਤੇ ਗਏ ਪੇਪਰ ਉਸ ਵਿੱਚ ਪਾਏ ਜਾ ਸਕਣ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦਾ ਉੱਚੇਚਾ ਧਿਆਨ ਰੱਖਣ ਦੇ ਨਾਲ-ਨਾਲ ਸੈਨੇਟਾਈਜ਼ਰ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਸਪੈਸ਼ਲ ਵਾਰਡ ਵੀ ਰਾਖਵੀਂ ਕੀਤੀ ਗਈ ਹੈ, ਤਾਂ ਜੋ ਮਨੁੱਖੀ ਭਲਾਈ ਲਈ ਕਾਰਜ ਕੀਤੇ ਜਾ ਸਕਣ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਸੁਝਾਈਆਂ ਜਾ ਰਹੀਆਂ ਸਾਵਧਾਨੀਆਂ ਨੂੰ ਲੋਕ ਜ਼ਰੂਰ ਅਪਨਾਉਣ।
India
Punjab
ਸਰਬੱਤ ਦੇ ਭਲੇ ਲਈ ਸਾਰੇ ਵੱਡੇ ਗੁਰੂ ਘਰਾਂ ‘ਚ ਅਖੰਡ ਪਾਠ ਆਰੰਭ, 19 ਮਾਰਚ ਨੂੰ ਹੋਵੇਗੀ ਅਰਦਾਸ
- March 17, 2020

Related Post
India, International, Khaas Lekh, Khalas Tv Special, Sports
AI ਦਾ ਖ਼ਤਰਨਾਕ ਚਿਹਰਾ – ਫੋਟੋ ਨਾਲ ਛੇੜਛਾੜ ਹੋ
January 8, 2026
India, Khaas Lekh, Khalas Tv Special, Technology
ਮੌਤ ਨੂੰ ਮਾਤ ਦੇਣ ਵਾਲਾ ਯੰਤਰ! ਕੀ ‘Temple’ ਡਿਵਾਈਸ
January 8, 2026
