The Khalas Tv Blog Punjab ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਹਜ਼ੂਰੀ ਰਾਗੀ ਨਾਲ ਕੀਤੀ ਮਾੜੀ ਹਰਕਤ !
Punjab

ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਹਜ਼ੂਰੀ ਰਾਗੀ ਨਾਲ ਕੀਤੀ ਮਾੜੀ ਹਰਕਤ !

ਬਿਉਰੋ ਰਿਪੋਰਟ : ਅੰਮ੍ਰਿਤਸਰ ਦੇ ਕੱਥੂਨੰਗਲ ਵਿੱਚ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਮਹਾਦੀਪ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ । ਲੜਾਈ ਕਾਰ ਨੂੰ ਓਵਰਟੇਕ ਕਰਨ ਨੂੰ ਲੈਕੇ ਹੋਈ ਸੀ । ਹਮਲਾਵਰਾਂ ਨੇ ਭਾਈ ਮਹਾਦੀਪ ਸਿੰਘ ਦੀ ਕਾਰ ਦੇ ਸ਼ੀਸ਼ੇ ਭੰਨੇ । ਜਿਸ ਸਮੇਂ ਇਹ ਘਟਨਾ ਹੋਈ ਉਹ ਬਟਾਲਾ ਵਿੱਚ ਇੱਕ ਪ੍ਰੋਗਰਾਮ ਲਈ ਜਾ ਰਹੇ ਸਨ।

ਭਾਈ ਮਹਾਦੀਪ ਸਿੰਘ ਨੇ ਦੱਸਿਆ ਕਿ ਗੱਡੀ ਦੇ ਓਵਰਟੇਕ ਨੂੰ ਲੈਕੇ ਬਹਿਸ ਸ਼ੁਰੂ ਹੋਈ ਜਿਸ ਤੋਂ ਬਾਅਦ ਨੌਜਵਾਨ ਉੱਥੋ ਚੱਲੇ ਗਏ । ਪਰ ਕੱਥੂਨੰਗਲ ਦੇ ਕੋਲ ਹਮਲਾਵਰਾਂ ਨੇ ਆਪਣੇ ਕੁਝ ਸਾਥੀਆਂ ਦੇ ਨਾਲ ਮਹਾਦੀਪ ਸਿੰਘ ਦੀ ਕਾਰ ਨੂੰ ਘੇਰਾ ਪਾ ਲਿਆ । ਉਨ੍ਹਾਂ ਨੇ ਦੱਸਿਆ ਕਿ ਹਮਲਾਵਰ 3 ਤੋਂ 4 ਸਨ । ਪਰ ਕੱਥੂਨੰਗਲ ਦੇ ਕਰੀਬ ਪਹੁੰਚਣ ਤੋਂ ਬਾਅਦ ਹਮਲਾਵਰਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਲਿਆ ਅਤੇ ਸਾਰਿਆਂ ਨੇ ਮਿਲ ਕੇ ਕਾਰ ਦੇ ਸ਼ੀਸ਼ੇ ਤੋੜੇ ਅਤੇ ਫਿਰ ਉਨ੍ਹਾਂ ਦੇ ਨਾਲ ਕੁੱਟਮਾਰ ਵੀ ਕੀਤੀ।

SGPC ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਚਿੰਤਾ ਵੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਇਸ ਤੋਂ ਪਤਾ ਚੱਲ ਦਾ ਹੈ ਕਿ ਪੰਜਾਬ ਦੇ ਹਾਲਾਤ ਕਿਸ ਤਰ੍ਹਾਂ ਦੇ ਹਨ । ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਨੂੰ ਸਾਰੇ ਜਾਣ ਦੇ ਹਨ ਜੇਕਰ ਉਨ੍ਹਾਂ ਨਾਲ ਅਜਿਹਾ ਹੋ ਸਕਦਾ ਹੈ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ।

Exit mobile version