The Khalas Tv Blog India ਸਿੱਖ ਸੰਗਤ ਲਈ ਕਰਤਾਰਪੁਰ ਲਾਂਘੇ ਨੂੰ ਲੈ ਕੇ ਆਈ ਖੁਸ਼ਖਬਰੀ
India Punjab

ਸਿੱਖ ਸੰਗਤ ਲਈ ਕਰਤਾਰਪੁਰ ਲਾਂਘੇ ਨੂੰ ਲੈ ਕੇ ਆਈ ਖੁਸ਼ਖਬਰੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਣ ਲਈ ਰਾਹ ਪੱਧਰਾ ਕਰ ਦਿੱਤਾ ਹੈ।ਇਸ ਤੋਂ ਬਾਅਦ ਆਪਣਾ ਬਿਆਨ ਜਾਰੀ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਦੀ ਸਰਕਾਰ ਵਾਂਗ ਵੱਡਾ ਦਿਲ ਦਿਖਾ ਕੇ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਜੇਕਰ ਕੋਰੀਡੋਰ ਖੁਲ੍ਹਦਾ ਹੈ ਤਾਂ ਦੋਵਾਂ ਦੇਸ਼ਾਂ ਦੇ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ। 20 ਤੋਂ 22 ਸਤੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਜਿਯੋਤੀ ਜੋਤ ਸਮਾਉਣ ਦਾ ਪੁਰਬ ਵੀ ਸੰਗਤ ਮਨਾਉਣ ਜਾ ਰਹੀ ਹੈ। ਇਸਨੂੰ ਦੇਖਦਿਆਂ ਸਰਕਾਰ ਨੂੰ ਛੇਤੀ ਫੈਸਲਾ ਲੈਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਭਾਰਤ ਸਰਕਾਰ ਨੂੰ ਚਿੱਠੀ ਲਿਖ ਕੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ।

Exit mobile version