Punjab

ਸੁਮੇਧ ਸੈਣੀ ਨੂੰ 15 ਜੂਨ ਨੂੰ ਅਦਾਲਤ ‘ਚ ਪੇਸ਼ੀ ਲਈ ਸੱਦਿਆ

‘ਦ ਖਾਲਸ ਬਿਊਰੋ:- ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਕੇ ਗਾਇਬ ਕਰਨ ਦੇ ਮਾਮਲੇ ਵਿੱਚ ਪੰਜਾਬਦੇ ਵਿਵਾਦਤ ਸਾਬਕਾ ਡੀਜੀਪੀ ਦੀ 15 ਜੂਨ ਨੂੰ ਅਦਾਲਤ ਵਿੱਚ ਪੇਸ਼ੀ ਹੋਵੇਗੀ।

 

ਇਸ ਮਾਮਲੇ ਵਿੱਚ ਪੀੜਤ ਪਰਿਵਾਰ ਦਾ ਵੀ ਨਿਆਂ-ਪ੍ਰਣਾਲੀ ਤੋਂ ਸ਼ਾਇਦ ਭਰੋਸਾ ਉੱਠਣਾ ਸ਼ੁਰੂ ਹੋ ਗਿਆ ਹੈ, ਇਸੇ ਕਰਕੇ ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ (ਬਲਵੰਤ ਮੁਲਤਾਨੀ ਦਾ ਭਰਾ) ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਸਾਬਕਾ ਡੀਜੀਪੀ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

 

ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰ ਕੇ 15 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਅਦਾਲਤ ਆਪਣਾ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਕੇਸ ਤਬਦੀਲੀ ਬਾਰੇ ਮੁਲਜ਼ਮ ਸੈਣੀ ਦੀ ਟਿੱਪਣੀ ਲੈਣਾ ਚਾਹੁੰਦੀ ਹੈ।