India Punjab

ਸੂਬੇ ਵਿੱਚ ਹੁਣ ਤੱਕ 342312 ਟਨ ਕਣਕ ਦੀ ਖ਼ਰੀਦ

‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਵਿੱਚ ਕੱਲ੍ਹ ਕਣਕ ਦੀ ਖ਼ਰੀਦ ਦੇ ਪੰਜਵੇਂ ਦਿਨ 342312 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 341575 ਮੀਟ੍ਰਿਕ ਟਨ ਅਤੇ ਆੜਤੀਆਂ ਵਲੋਂ 737 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ  341575 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 69729 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 95726 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 73465 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 47537 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 28932 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ  26186 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਪੰਜਵੇਂ ਦਿਨ ਦੀ ਖ਼ਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  779415 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।