‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਰੇੜਕੇ ਨੂੰ ਖਤਮ ਕਰਨ ਲਈ ਹੁਣ ਕਾਂਗਰਸ ਹਾਈਕਮਾਨ ਨੂੰ ਕੋਈ ਫੈਸਲਾ ਕਰਨਾ ਪੈ ਰਿਹਾ ਹੈ। ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਇਨ੍ਹਾਂ ਦੋਹਾਂ ਵਿਚਾਲੇ ਇਸ ਗੁਝੀ ਲੜਾਈ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜੋ ਗੱਲਬਾਤ ਕਰਕੇ ਮਾਮਲਾ ਖਤਮ ਕਰੇਗੀ।
ਇਸ ਕਮੇਟੀ ਦੀ ਚੇਅਰਮੈਨੀ ਮਲਿਕਾਰਜੁਵ ਖੜਗੇ ਨੂੰ ਦਿੱਤੀ ਗਈ ਹੈ। ਇਸ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਹਰੀਸ਼ ਰਾਵਤ ਨੇ ਕੀਤੀ ਹੈ।